Breaking News
Home / ਕੈਨੇਡਾ / Front / ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

ਕਿਹਾ : 4 ਜੂਨ ਤੋਂ ਬਾਅਦ ਸੱਚਾਈ ਆ ਜਾਵੇਗੀ ਸਾਹਮਣੇ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਉਹ ਹਰ ਰੋਜ਼ ਸੀਐਮ ਹਾਊਸ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨਗੇ। ਰਵਨੀਤ ਬਿੱਟੂ ਨੇ ਆਰੋਪ ਲਗਾਉਂਦਿਆਂ ਕਿ ਸੀਐਮ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ, ਜਿਸਦਾ ਜਵਾਬ ਪੰਜਾਬ ਦੀ ਜਨਤਾ 1 ਜੂਨ ਨੂੰ ਲੋਕ ਸਭਾ ਦੀਆਂ ਪੈਣ ਵਾਲੀਆਂ ਵੋਟਾਂ ਦੌਰਾਨ ਦੇ ਦੇਵੇਗੀ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੀਐਮ ਦੇ ਚੁਟਕਿਆਂ ਵਿਚ ਨਹੀਂ ਆਵੇਗੀ। ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਸੀਐਮ ਦੇ ਖਿਲਾਫ ਬਹੁਤ ਕੁਝ ਹੈ ਅਤੇ ਉਹ 4 ਜੂਨ ਤੋਂ ਬਾਅਦ ਲੋਕਾਂ ਦੇ ਸਾਹਮਣੇ ਲਿਆਉਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣੇ ਹਨ।

Check Also

ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾਇਆ

ਦੋਵੇਂ ਗੋਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : …