ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਮਈ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 30 ਮਈ ਤੱਕ ਵਧਾ ਦਿੱਤੀ ਗਈ ਹੈ। ਰਾਊਜ਼ ਐਵੀਨਿਊ ਅਦਾਲਤ ’ਚ ਅੱਜ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਮਾਨਯੋਗ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੇ ਖਿਲਾਫ ਸੀਬੀਆਈ ਕੇਸ ਵਿਚ 30 ਮਈ ਨੂੰ ਆਰੋਪ ਤੈਅ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ 2023 ਨੂੰ ਸੀਬੀਆਈ ਨੇ ਪੁੱਛਗਿੱਛ ਤੋਂ ਬਾਅਦ ਗਿ੍ਰਫਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਵੀ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸਿਸੋਦੀਆ ਦੀ ਗਿ੍ਰਫਤਾਰੀ ਕੀਤੀ ਸੀ। ਮਨੀਸ਼ ਸਿਸੋਦੀਆ ਫਿਲਹਾਲ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ।