20.7 C
Toronto
Saturday, August 15, 2026
spot_img
HomeਕੈਨੇਡਾFrontਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ

ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ

ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ
ਦੋ ਵਾਰ ਮੇਅਰ ਵੀ ਰਹਿ ਚੁੱਕੇ ਹਨ ਸੁਭਾਸ਼ ਚਾਵਲਾ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਕਾਂਗਰਸ ਲਈ ਇਹ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਸੁਭਾਸ਼ ਚਾਵਲਾ ਕਾਂਗਰਸ ਪਾਰਟੀ ਵਲੋਂ ਦੋ ਵਾਰ ਚੰਡੀਗੜ੍ਹ ’ਚ ਮੇਅਰ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਕੋਲ ਚੰਡੀਗੜ੍ਹ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਵੀ ਰਿਹਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਨੇ ਮਨੀਸ਼ ਤਿਵਾੜੀ ਨੂੰ ਉਮੀਦਵਾਰ ਬਣਾਇਆ ਹੈ, ਜਿਸ ਨੂੰ ਲੈ ਕੇ ਸੁਭਾਸ਼ ਚਾਵਲਾ ਨਰਾਜ਼ ਚੱਲ ਰਹੇ ਸਨ। ਭਾਰਤੀ ਜਨਤਾ ਪਾਰਟੀ ਵਲੋਂ ਸੰਜੇ ਟੰਡਨ ਚੰਡੀਗੜ੍ਹ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਹਨ।
RELATED ARTICLES
POPULAR POSTS