ਲਖਨਊ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲਖਨਊ ’ਚ ਐਲਾਨ ਕੀਤਾ ਕਿ ਜੇ ਇੰਡੀਆ ਗੱਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ ਗਰੀਬਾਂ ਲਈ ਰਾਸ਼ਨ ਕੋਟਾ 5 ਕਿਲੋਗ੍ਰਾਮ ਤੋਂ ਵਧਾ ਕੇ 10 ਕਿਲੋਗ੍ਰਾਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਖੁਰਾਕ ਸੁਰੱਖਿਆ ਕਾਨੂੰਨ ਲਿਆਂਦਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਸਦਾ ਸਿਹਰਾ ਲੈ ਰਹੇ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਨਾਲ ਹੈ, ਜਦ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਅਮੀਰਾਂ ਦੇ ਨਾਲ ਹੈ। ਇਸ ਮੌਕੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਭਾਜਪਾ ਆਪਣੀਆਂ ਊਣਤਾਈਆਂ ਵਿੱਚ ਉਲਝ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਪਿਛਲੇ 10 ਸਾਲਾਂ ਵਿੱਚ ਕੀਤੇ ਕੰਮਾਂ ਲਈ ਵੋਟ ਨਹੀਂ ਮੰਗ ਰਹੇ ਹਨ ਅਤੇ ਹੋਰ ਦੀਆਂ ਹੋਰ ਗੱਲਾਂ ਕਰਕੇ ਲੋਕਾਂ ਨੂੰ ਉਲਝਾ ਰਹੇ ਹਨ।