ਕਿਹਾ : ਭਾਜਪਾ ਰਿਜ਼ਰਵੇਸ਼ਨ ਨੂੰ ਖਤਮ ਕਰਕੇ ਸੰਵਿਧਾਨ ਨੂੰ ਕਰਨਾ ਚਾਹੁੰਦੀ ਹੈ ਤਾਰ-ਤਾਰ ਕਰਨਾ
ਲਖਨਊ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਲਖਨਊ ’ਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਦਾਅਵਾ ਕਰਦਿਆਂ ਕਿਹਾ ਕਿ ਹੁਣ ਭਾਜਪਾ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਅਹੁਦੇ ਤੋਂ ਹਟਾਏਗੀ। ਕੇਜਰੀਵਾਲ ਨੇ ਕਿਹਾ ਕਿ ਮੈਂ ਇਸ ਸਬੰਧੀ ਦਿੱਲੀ ’ਚ ਦਾਅਵਾ ਕੀਤਾ ਸੀ ਅਤੇ ਕਿਸੇ ਵੀ ਭਾਜਪਾ ਆਗੂ ਵੱਲੋਂ ਇਸ ’ਤੇ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ ਗਈ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਯੋਗੀ ਦਾ ਅਹੁਦੇ ਹਟਣਾ ਲਗਭਗ ਤੈਅ ਹੈ। ਕੇਜਰੀਵਾਲ ਨੇ ਅੱਗੇ ਕਿਹਾ ਕਿ ਭਾਜਪਾ 400 ਸੀਟਾਂ ਪਾਰ ਦੀ ਵਾਰ-ਵਾਰ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੂੰ 400 ਸੀਟਾਂ ਮਿਲ ਗਈਆਂ ਤਾਂ ਮੋਦੀ ਸਰਕਾਰ ਸਭ ਤੋਂ ਪਹਿਲਾਂ ਦੇਸ਼ ’ਚੋਂ ਰਿਜ਼ਰਵਰੇਸ਼ਨ ਨੂੰ ਖਤਮ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ ਮਾਨਸਿਕਤਾ ਰਿਜ਼ਰਵਰੇਸ਼ਨ ਦੇ ਖਿਲਾਫ਼ ਹੈ ਅਤੇ ਇਹ ਸੰਵਿਧਾਨ ਨੂੰ ਤਾਰ-ਤਾਰ ਕਰਨਾ ਚਾਹੁੰਦੇ ਹਨ।
Check Also
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪੈਰੋਲ
ਰਾਮ ਰਹੀਮ ਨੇ ਸ਼ਰਧਾਲੂਆਂ ਨੂੰ ਡੇਰਾ ਸਿਰਸਾ ‘ਚ ਨਾ ਆਉਣ ਦੀ ਕੀਤੀ ਅਪੀਲ ਸਿਰਸਾ/ਬਿਊਰੋ ਨਿਊਜ਼ …