Breaking News
Home / ਕੈਨੇਡਾ / Front / ਚੰਡੀਗੜ੍ਹ ਦੇ ਨਵੇਂ ਡੀਸੀ ਲਈ ਹਰਿਆਣਾ ਸਰਕਾਰ ਤੋਂ ਮੰਗਿਆ ਪੈਨਲ

ਚੰਡੀਗੜ੍ਹ ਦੇ ਨਵੇਂ ਡੀਸੀ ਲਈ ਹਰਿਆਣਾ ਸਰਕਾਰ ਤੋਂ ਮੰਗਿਆ ਪੈਨਲ

ਲੋਕ ਸਭਾ ਚੋਣਾਂ ਤੋਂ ਬਾਅਦ ਅਫ਼ਸਰਸ਼ਾਹੀ ’ਚ ਹੋਵੇਗਾ ਬਦਲਾਅ, ਕਈ ਅਧਿਕਾਰੀਆਂ ਦਾ ਕਾਰਜਕਾਲ ਹੋ ਰਿਹਾ ਹੈ ਪੂਰਾ

ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਨਵੇਂ ਡੀਸੀ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਸਰਕਾਰ ਤੋਂ ਪੈਨਲ ਮੰਗਿਆ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਦੇ ਚੀਫ਼ ਸੈਕਟਰੀ ਨੂੰ ਇਕ ਪੱਤਰ ਵੀ ਲਿਖਿਆ ਹੈ। ਇਹ ਪੈਨਲ ਡੀਸੀ ਦਾ ਕਾਰਜਕਾਲ ਪੂਰਾ ਹੋਣ ਤੋਂ 6 ਮਹੀਨਿਆਂ ਪਹਿਲਾਂ ਹੀ ਮੰਗ ਲਿਆ ਗਿਆ ਹੈ। ਜਦਕਿ ਇਸ ਤੋਂ ਪਹਿਲਾਂ ਹਰਿਆਣਾ ਕੇਡਰ ਦੇ ਆਈਏਐਸ ਅਧਿਕਾਰੀ ਅਤੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਦੇ ਲਈ ਵੀ ਪੈਨਲ ਦੀ ਮੰਗ ਕੀਤੀ ਗਈ ਸੀ। ਪ੍ਰੰਤੂ ਹਰਿਆਣਾ ਸਰਕਾਰ ਵੱਲੋਂ ਹੁਣ ਤੱਕ ਕੋਈ ਵੀ ਨਾਮ ਨਹੀਂ ਦਿੱਤਾ ਗਿਆ ਜਦਕਿ ਜੂਨ ਮਹੀਨੇ ’ਚ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ। ਚੰਡੀਗੜ੍ਹ ਦੇ ਮੁੱਖ ਚੋਣ ਕਮਿਸ਼ਨਰ ਡਾ. ਵਿਜੇ ਨਾਮਦੇਵ ਦਾ ਕਾਰਜਕਾਲ ਪੂਰਾ ਹੋ ਚੁੱਕਿਆ ਹੈ ਪ੍ਰੰਤੂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਵਾਪਸ ਨਹੀਂ ਭੇਜਿਆ ਗਿਆ। ਚੋਣਾਂ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਪੰਜਾਬ ਭੇਜ ਦਿੱਤਾ ਜਾਵੇਗਾ ਅਤੇ ਪੰਜਾਬ ਤੋਂ ਉਨ੍ਹਾਂ ਦੀ ਜਗ੍ਹਾ ’ਤੇ ਨਵੇਂ ਅਧਿਕਾਰੀ ਨੂੰ ਚੰਡੀਗੜ੍ਹ ਦਾ ਚੋਣ ਕਮਿਸ਼ਨਰ ਲਗਾਇਆ ਜਾਵੇਗਾ।

 

Check Also

ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ

ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ  ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।