ਕਿਹਾ : ਮੈਨੂੰ ਸੱਚ ਬੋਲਣ ’ਤੇ ਅਕਾਲੀ ਦਲ ਵਿਚੋਂ ਕੱਢਿਆ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖਾਸਤ ਕੀਤੇ ਗਏ ਰਵੀਕਰਨ ਸਿੰਘ ਕਾਹਲੋਂ ਅੱਜ ਵੀਰਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ ਗਿਆ। ਇਸ ਮੌਕੇ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਮੈਨੂੰ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਸੱਚ ਬੋਲਣ ਕਰਕੇ ਕੱਢਿਆ ਗਿਆ ਹੈ। ਕਾਹਲੋਂ ਨੇ ਅੱਗੇ ਕਿਹਾ ਕਿ ਜਿਸ ਅਕਾਲੀ ਦਲ ਨੂੰ ਸਾਡੇ ਬਜ਼ੁਰਗਾਂ ਨੇ ਆਪਣੇ ਖੂਨ ਨਾਲ ਸਿੰਚਿਆ ਸੀ ਉਹ ਅਕਾਲੀ ਦਲ ਹੁਣ ਇਕ ਪ੍ਰਾਈਵੇਟ ਲਿਮਟਿਡ ਬਣ ਕੇ ਰਹਿ ਗਿਆ ਹੈ। ਅਕਾਲੀ ਦਲ ਨੂੰ ਦੋ ਜਣਿਆਂ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਜਿਹੜਾ ਵੀ ਉਨ੍ਹਾਂ ਦੇ ਖਿਲਾਫ਼ ਬੋਲਦਾ ਹੈ ਉਸ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ। ਰਵੀਕਰਨ ਸਿੰਘ ਕਾਹਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੇ ਸਨ ਅਤੇ ਉਹ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਕੋਲੋਂ ਚੋਣ ਹਾਰ ਗਏ ਸਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …