-0.2 C
Toronto
Thursday, December 25, 2025
spot_img
HomeਕੈਨੇਡਾFrontਪੰਜਾਬ ’ਚ ਚੋਣਾਂ ਦੌਰਾਨ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ

ਪੰਜਾਬ ’ਚ ਚੋਣਾਂ ਦੌਰਾਨ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ

ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਹੋਵੇਗੀ ਸਖਤ ਸੁਰੱਖਿਆ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਦੀਆਂ 250 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕੀਤੀ ਜਾ ਸਕੇ। ਸੂਬੇ ਵਿਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੰਮਿ੍ਰਤਸਰ ’ਚ ਦਿੱਤੀ ਹੈ।  ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿਚ 14 ਹਜ਼ਾਰ 547 ਥਾਵਾਂ ’ਤੇ ਵੋਟਾਂ ਪੈਣਗੀਆਂ, ਜਿਨ੍ਹਾਂ ਵਿਚੋਂ 3 ਹਜ਼ਾਰ ਦੇ ਕਰੀਬ ਥਾਵਾਂ ਸੰਵੇਦਨਸ਼ੀਲ ਮੰਨੀਆਂ ਗਈਆਂ ਹਨ, ਜਿੱਥੇ ਸੁਰੱਖਿਆ ਦੇ ਇੰਤਜ਼ਾਮ ਸਖਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਵੀ ਮੁਹਿੰਮ ਤੇਜ਼ ਕੀਤੀ ਗਈ ਹੈ। ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲਿਸ ਦਾ ਹਮੇਸ਼ਾ ਇਹ ਦਿ੍ਰੜ੍ਹ ਇਰਾਦਾ ਰਿਹਾ ਹੈ ਕਿ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਤੇ ਸਾਰੀਆਂ ਧਿਰਾਂ ਲਈ ਅਮਨ ਅਤੇ ਸੁਰੱਖਿਆ ਦਾ ਮਾਹੌਲ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਡੀਆਈਜੀ ਰਾਕੇਸ਼ ਕੌਸ਼ਲ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਪੁਲਿਸ ਦੇ ਕਈ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
RELATED ARTICLES
POPULAR POSTS