Breaking News
Home / ਕੈਨੇਡਾ / Front / ਪੰਜਾਬ ਦੇ ਸਾਰੇ ਸਕੂਲਾਂ ’ਚ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀ ਛੁੱਟੀਆਂ

ਪੰਜਾਬ ਦੇ ਸਾਰੇ ਸਕੂਲਾਂ ’ਚ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀ ਛੁੱਟੀਆਂ

ਸਿੱਖਿਆ ਵਿਭਾਗ ਨੇ ਵਧਦੇ ਹੋਏ ਤਾਪਮਾਨ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਾਰੇ ਸਕੂਲਾਂ ਵਿਚ 1 ਜੂਨ ਤੋਂ 30 ਜੂਨ 2024 ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਲਿਖਿਆ ਗਿਆ ਹੈ ਕਿ ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

 

Check Also

ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ

14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …