Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ਦੇ ਕਈ ਉਮੀਦਵਾਰਾਂ ਦੀ ਡੇਰਾ ਬਿਆਸ ‘ਚ ਹਾਜ਼ਰੀ

ਪੰਜਾਬ ਦੇ ਕਈ ਉਮੀਦਵਾਰਾਂ ਦੀ ਡੇਰਾ ਬਿਆਸ ‘ਚ ਹਾਜ਼ਰੀ

ਚੰਡੀਗੜ੍ਹ : ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਆਉਂਦੀ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੋਟਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਲਈ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚ ਰਹੇ ਹਨ। ਇਨ੍ਹਾਂ ਉਮੀਦਵਾਰਾਂ ਵਲੋਂ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਅਸ਼ੀਰਵਾਦ ਲਿਆ ਜਾ ਰਿਹਾ ਹੈ। ਫਿਰ ਇਹ ਉਮੀਦਵਾਰ ਆਪਣੀ ਫੋਟੋ ਵੀ ਸ਼ੋਸ਼ਲ ਮੀਡੀਆ ‘ਤੇ ਪਾ ਰਹੇ ਹਨ ਤਾਂ ਕਿ ਵੋਟਰਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਜਾ ਸਕੇ। ਡੇਰਾ ਬਿਆਸ ਦਾ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਪਟਿਆਲਾ ਅਤੇ ਹੁਸ਼ਿਆਰਪੁਰ ਵਿਚ ਜ਼ਿਆਦਾ ਪ੍ਰਭਾਵ ਮੰਨਿਆ ਜਾ ਰਿਹਾ ਹੈ। ਇਸੇ ਤਰ੍ਹਾਂ ਹਿਮਾਚਲ ਅਤੇ ਚੰਡੀਗੜ੍ਹ ਵਿਚ ਵੀ ਡੇਰਾ ਬਿਆਸ ਵਿਚ ਸ਼ਰਧਾ ਰੱਖਣ ਵਾਲੇ ਬਹੁਤ ਸ਼ਰਧਾਲੂ ਹਨ। ਜ਼ਿਕਰਯੋਗ ਹੈ ਕਿ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ, ਸੰਗਰੂਰ ਤੋਂ ਅਰਵਿੰਦ ਖੰਨਾ, ਚੰਡੀਗੜ੍ਹ ਤੋਂ ਸੰਜੇ ਟੰਡਨ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਅਤੇ ਹੁਸ਼ਿਆਰਪੁਰ ਤੋਂ ਭਾਜਪਾ ਦੇ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਵੀ ਡੇਰਾ ਬਿਆਸ ਪਹੁੰਚੇ ਹਨ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਮਨੀਸ਼ ਤਿਵਾੜੀ, ਲੁਧਿਆਣਾ ਤੋਂ ਰਾਜਾ ਵੜਿੰਗ, ਫਿਰੋਜ਼ਪੁਰ ਤੋਂ ਕੁਲਬੀਰ ਸਿੰਘ ਜ਼ੀਰਾ ਵੀ ਅਸ਼ੀਰਵਾਦ ਲੈਣ ਡੇਰਾ ਬਿਆਸ ਪਹੁੰਚੇ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੀ ਡੇਰਾ ਬਿਆਸ ਪਹੁੰਚ ਕੇ ਹਾਜ਼ਰੀ ਲਗਵਾ ਚੁੱਕੇ ਹਨ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਦੇ ਉਮੀਦਵਾਰ ਵੀ ਡੇਰਾ ਬਿਆਸ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ 3 ਵਾਰ ਡੇਰਾ ਬਿਆਸ ਪਹੁੰਚ ਚੁੱਕੇ ਹਨ।

 

Check Also

ਪੰਜਾਬ ‘ਚੋਂ ਨਸ਼ੇ ਖਤਮ ਕਰਨ ਲਈ ਨਵੀਂ ਵਿਉਂਤਬੰਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਤੇ ਪੁਲਿਸ ਦਾ ਗੱਠਜੋੜ ਤੋੜਨ ਦਾ ਕੀਤਾ ਵਾਅਦਾ …