ਝੰਡੇ ਦੀ ਰਸਮ ਹੁਣ ਸ਼ਾਮੀ 6 ਵਜੇ ਹੋਇਆ ਕਰੇਗੀ
ਅਟਾਰੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ਾਂ ਦਰਮਿਆਨ ਸਾਂਝੀ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਵਿਅਕਤੀ ਰੀਟਰੀਟ ਸੈਰੇਮਨੀ ਦੇਖਣ ਲਈ ਪਹੁੰਚਦੇ ਹਨ। ਮਿਲੀ ਜਾਣਕਾਰੀ ਮੁਤਾਬਕ ਹੁਣ ਮੌਸਮ ਵਿਚ ਆਏ ਬਦਲਾਅ ਦੇ ਚੱਲਦਿਆਂ ਰੀਟਰੀਟ ਸੈਰੇਮਨੀ ਦੇ ਸਮੇਂ ਵਿਚ ਬਦਲਾਅ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਪਹਿਲਾਂ ਰੀਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5 ਵਜੇ ਦਾ ਸੀ, ਜਿਸ ਵਿਚ ਤਬਦੀਲੀ ਕਰਦੇ ਹੋਏ ਹੁਣ ਇਹ ਸਮਾਂ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਇਸ ਰੀਟਰੀਟ ਸੈਰੇਮਨੀ ਨੂੰ ਦੇਖਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਵਿਅਕਤੀ ਦੇਸ਼ ਅਤੇ ਵਿਦੇਸ਼ਾਂ ਵਿਚੋਂ ਪਹੁੰਚਦੇ ਹਨ।