ਨਾਮਧਾਰੀ ਮੁਖੀ ਉਦੈ ਸਿੰਘ ਨਾਲ ਵੀ ਕੀਤੀ ਮੁਲਾਕਾਤ
ਲੁਧਿਆਣਾ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ‘ਤੇ ਵਕੀਲਾਂ ਦੀ ਸਲਾਹ ਨਾਲ ਨਿਆਂਇਕ ਪ੍ਰਣਾਲੀ ਦਾ ਮੁਕੰਮਲ ਪੁਨਰਗਠਨ ਕੀਤਾ ਜਾਵੇਗਾ। ਹਰ ਇਕ ਕੇਸ ਦਾ ਨਿਪਟਾਰਾ 6 ਮਹੀਨੇ ਦੇ ਸਮੇਂ ਅੰਦਰ ਕਰਕੇ ਆਮ ਜਨਤਾ ਨੂੰ ਇਨਸਾਫ ਦਿੱਤਾ ਜਾਵੇਗਾ। ਕੇਜਰੀਵਾਲ ਅੱਜ ਲੁਧਿਆਣਾ ਵਿਖੇ ਇੱਕ ਸਮਾਗਮ ਵਿੱਚ ਵਕੀਲ ਭਾਈਚਾਰੇ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਵਿਗੜ ਗਿਆ ਹੈ ਅਤੇ ਪੁਲਿਸ ਦਾ ਮੁਕੰਮਲ ਰਾਜਨੀਤੀਕਰਨ ਹੋ ਚੁੱਕਾ ਹੈ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ‘ਤੇ ਭ੍ਰਿਸ਼ਟਾਚਾਰ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ।
ਕੇਜਰੀਵਾਲ ਨੇ ਨਾਮਧਾਰੀ ਦਰਬਾਰ ਦੇ ਹੈੱਡ ਕੁਆਟਰ ਭੈਣੀ ਸਾਹਿਬ ਵਿਖੇ ਨਾਮਧਾਰੀ ਦਰਬਾਰ ਦੇ ਮੁਖੀ ਸਤਿਗੁਰੂ ਉਦੈ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਮੌਜੂਦਾ ਸਥਿਤੀ ‘ਤੇ ਵਿਚਾਰ ਕੀਤਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …