Breaking News
Home / ਭਾਰਤ / ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ‘ਚ ਪੰਜਾਬ ਸਰਕਾਰ ਨੂੰ ਦਿੱਤਾ ਝਟਕਾ

ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ‘ਚ ਪੰਜਾਬ ਸਰਕਾਰ ਨੂੰ ਦਿੱਤਾ ਝਟਕਾ

6ਅਦਾਲਤ ਨੇ ਪੰਜਾਬ ਸਰਕਾਰ ਦੀ ਅਪੀਲ ਠੁਕਰਾਈ
ਕਿਹਾ ਸੀ ਕਿ ਨਹਿਰ ਮਾਮਲੇ ਦੀ ਸੁਣਵਾਈ ਅਗਲੀ ਸਰਕਾਰ ਦੇ ਗਠਨ ਤੱਕ ਟਾਲ ਦਿੱਤੀ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ  ਨੂੰ ਤਕੜਾ ਝਟਕਾ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਦੀ ਉਹ ਅਪੀਲ ਠੁਕਰਾ ਦਿੱਤੀ ਹੈ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਸਤਲੁਜ ਯਮਨਾ ਲਿੰਕ ਨਹਿਰ ਵਿਵਾਦ ਬਾਰੇ ਸੁਣਵਾਈ ਅਗਲੀ ਸਰਕਾਰ ਦੇ ਗਠਨ ਤੱਕ ਟਾਲ ਦਿੱਤੀ ਜਾਵੇ।
ਹੁਣ ਅਦਾਲਤ ਇਸ ਮਾਮਲੇ ਦੀ ਸੁਣਵਾਈ 15 ਫਰਵਰੀ ਨੂੰ ਕਰੇਗੀ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 4 ਫਰਵਰੀ ਨੂੰ ਹੋਣੀਆਂ ਹਨ ਤੇ ਨਤੀਜੇ 11 ਮਾਰਚ ਨੂੰ ਆਉਣਗੇ। ਜਸਟਿਸ ਪੀ.ਸੀ. ਘੋਸ਼ ਤੇ ਅਮਿਤਵਾ ਰੌਏ ਦੇ ਅਧਾਰਿਤ ਬੈਂਚ ਨੇ ਪੰਜਾਬ ਸਰਕਾਰ ਨੂੰ ਤਿੰਨ ਹਫਤਿਆਂ ਅੰਦਰ ਹਰਿਆਣਾ ਦੀ ਨਹਿਰ ਦਾ ਨਿਰਮਾਣ ਪੂਰਾ ਕਰਾਉਣ ਬਾਰੇ ਅਪੀਲ ‘ਤੇ ਜਵਾਬ ਦੇਣ ਲਈ ਕਿਹਾ ਹੈ। ਹਰਿਆਣਾ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਨਹਿਰ ਮੁਕੰਮਲ ਕਰਾਉਣ ਬਾਰੇ ਸੁਪਰੀਮ ਕੋਰਟ ਦੇ 2004 ਵਾਲੇ ਨਿਰਦੇਸ਼ਾਂ ਨੂੰ ਲਾਗੂ ਕਰਵਾਇਆ ਜਾਵੇ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …