ਪੁਲਿਸ ਨੇ ਕੀਤਾ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਨੋਟਬੰਦੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਕਾਂਗਰਸ ਨੇ ਅੱਜ ਚੰਡੀਗੜ੍ਹ ਵਿਚ ਆਰ.ਬੀ.ਆਈ. ਦੇ ਦਫਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਟਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ।
ਮੋਦੀ ਸਰਕਾਰ ਵੱਲੋਂ ਨੋਟਬੰਦੀ ਦੇ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕੇ ਲੱਖ ਦਾਅਵਿਆਂ ਤੇ ਲੰਮਾ ਸਮਾਂ ਬੀਤਣ ਦੇ ਬਾਵਜੂਦ ਹਾਲਾਤ ਅੱਜ ਤੱਕ ਵੀ ਠੀਕ ਨਹੀਂ ਹੋਏ । ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਅਜੇ ਵੀ ਲੋਕ ਕੈਸ਼ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਨੋਟਬੰਦੀ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਯੂਪੀ ਚੋਣਾਂ ਲਈ ਸਮਾਜਵਾਦੀ ਪਾਰਟੀ ਅਤੇ ਕਾਂਗਰਸ ‘ਚ ਗਠਜੋੜ ਲਗਭਗ ਤੈਅ
ਰਾਹੁਲ ਨੇ ਕਿਹਾ, ਭਾਜਪਾ ਨੂੰ ਹਰਾਉਣ ਲਈ ਸਪਾ ਨਾਲ ਕੀਤਾ ਜਾ ਰਿਹਾ ਗਠਜੋੜ
ਨਵੀਂ ਦਿਲੀ/ਬਿਊਰੋ ਨਿਊਜ਼
ਯੂਪੀ ਚੋਣਾਂ ਲਈ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਿਚਕਾਰ ਗਠਜੋੜ ਲਗਭਗ ਤੈਅ ਹੈ। ਪਰ ਕਈ ਗੱਲਾਂ ਨੂੰ ਲੈ ਕੇ ਚਰਚਾ ਅਜੇ ਵੀ ਜਾਰੀ ਹੈ। ਮਹਾਂਗਠਜੋੜ ਨੂੰ ਲੈ ਕੇ ਅਖਿਲੇਸ਼ ਯਾਦਵ ਖੁਦ ਸਾਰੇ ਫੈਸਲੇ ਰਹੇ ਹਨ। ਅਖਿਲੇਸ਼ ਨੇ ਕਾਂਗਰਸ ਨੂੰ 90 ਸੀਟਾਂ ਦੇਣ ਦੀ ਗੱਲ ਕਹੀ ਹੈ ਪਰ ਕਾਂਗਰਸ 100 ਤੋਂ ਜ਼ਿਆਦਾ ਸੀਟਾਂ ਦੀ ਮੰਗ ਕਰ ਰਹੀ ਹੈ।
ਦੂਜੇ ਪਾਸੇ ਮੰਗਲਵਾਰ ਦੇਰ ਰਾਤ ਤੱਕ ਕਾਂਗਰਸ ਸਕਰੀਨਿੰਗ ਕਮੇਟੀ ਵਿਚ ਮੀਟਿੰਗ ਹੋਈ, ਜਿਸ ਵਿਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਮੌਜੂਦ ਰਹੇ। ਮੀਟਿੰਗ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਇਕੱਲੇ ਯੂਪੀ ਵਿਚ ਸਰਕਾਰ ਨਹੀਂ ਬਣਾ ਸਕਦੇ, ਇਸ ਲਈ ਗਠਜੋੜ ਦਾ ਫੈਸਲਾ ਕੀਤਾ ਤਾਂ ਕਿ ਭਾਜਪਾ ਨੂੰ ਹਰਾਇਆ ਜਾ ਸਕੇ। ਰਾਹੁਲ ਗਾਂਧੀ ਨੇ ਸਾਫ ਕਿਹਾ ਕਿ ਅਸੀਂ ਘੱਟੋ-ਘੱਟ 100 ਸੀਟਾਂ ‘ਤੇ ਚੋਣ ਲੜਾਂਗੇ। ਚੇਤੇ ਰਹੇ ਕਿ ਯੂਪੀ ਵਿਧਾਨ ਸਭਾ ਲਈ ਕੁੱਲ 403 ਸੀਟਾਂ ਹਨ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …