Breaking News
Home / ਪੰਜਾਬ / ਪੰਜਾਬ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਖਿਲਾਫ ਵਿਰੋਧ ਤੇਜ਼ ਕਰਨ ਦਾ ਸੱਦਾ

ਪੰਜਾਬ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਖਿਲਾਫ ਵਿਰੋਧ ਤੇਜ਼ ਕਰਨ ਦਾ ਸੱਦਾ

ਲੁਧਿਆਣਾ : ਪੰਜਾਬ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਲੋਕ ਸਭਾ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਜਪਾ ਉਮੀਦਵਾਰਾਂ ਖਿਲਾਫ ਵਿਰੋਧ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਇਸ ਲਈ ਬਕਾਇਦਾ ਰਣਨੀਤੀ ਘੜੀ ਜਾ ਰਹੀ ਹੈ ਅਤੇ ਜਗਰਾਉਂ ‘ਚ ਹੋਣ ਵਾਲੀ ਕਿਸਾਨ ਮਹਾਪੰਚਾਇਤ ‘ਚ ਵੱਡੇ ਤੇ ਅਹਿਮ ਐਲਾਨ ਕੀਤਾ ਜਾਣਗੇ। ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੂਬਾਈ ਆਗੂਆਂ ਦੀ ਅਹਿਮ ਮੀਟਿੰਗ ਜਗਰਾਉਂ ਵਿੱਚ ਹੋਈ। ਇਸ ‘ਚ 21 ਮਈ ਦੀ ਮਹਾਪੰਚਾਇਤ ਦੀ ਤਿਆਰੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੱਖ-ਵੱਖ ਡਿਊਟੀਆਂ ਲਾਈਆਂ ਗਈਆਂ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਇਹ ਕਿਸਾਨ ਮਹਾਪੰਚਾਇਤ ਲਾਮਿਸਾਲ ਹੋਵੇਗੀ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਹਰਿੰਦਰ ਸਿੰਘ ਲੱਖੋਵਾਲ, ਬੀਕੇਯੂ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ, ਬੀਕੇਯੂ (ਕਾਦੀਆਂ) ਦੇ ਆਗੂ ਹਰਮੀਤ ਸਿੰਘ ਕਾਦੀਆਂ, ਚਮਕੌਰ ਸਿੰਘ ਬਰਮੀ, ਰਘਬੀਰ ਸਿੰਘ ਬੈਨੀਪਾਲ, ਸੁੱਖ ਗਿੱਲ ਮੋਗਾ ਨੇ ਕਿਹਾ,”ਪੰਜਾਬ ‘ਚ ਪਹਿਲੀ ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਉਸ ਤੋਂ ਐਨ ਪਹਿਲਾਂ ਹੋਣ ਵਾਲੀ ਇਹ ਕਿਸਾਨ ਮਹਾਪੰਚਾਇਤ ਭਾਜਪਾ ਦੇ ਪੈਰ ਉਖਾੜ ਕੇ ਰੱਖ ਦੇਵੇਗੀ।” ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਵੀ ਐੱਸਕੇਐੱਮ ਨੂੰ ਹਮਾਇਤ ਦਿੱਤੀ ਗਈ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …