Breaking News
Home / ਪੰਜਾਬ / ਲੁਧਿਆਣਾ ਤੋਂ ਬੈਂਸ ਭਰਾ ਕਾਂਗਰਸ ਪਾਰਟੀ ‘ਚ ਸ਼ਾਮਲ

ਲੁਧਿਆਣਾ ਤੋਂ ਬੈਂਸ ਭਰਾ ਕਾਂਗਰਸ ਪਾਰਟੀ ‘ਚ ਸ਼ਾਮਲ

ਦਿੱਲੀ ਵਿੱਚ ਰਾਹੁਲ ਗਾਂਧੀ ਨੇ ਪਾਰਟੀ ‘ਚ ਸ਼ਾਮਲ ਕਰਵਾਇਆ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾਵਾਂ ਨੇ ਸਿਆਸੀ ਚਰਚਾਵਾਂ ਤੋਂ ਬਾਅਦ ਆਖਰਕਾਰ ਕਾਂਗਰਸ ਦਾ ਹੱਥ ਫੜ ਲਿਆ।
ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਨਵੀਂ ਦਿੱਲੀ ਵਿੱਚ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਵਾਉਣ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ।
ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਕਿਹਾ ਕਿ ਬੈਂਸ ਭਰਾ ਨਾ ਸਿਰਫ਼ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਸਗੋਂ ਪੂਰੇ ਸੂਬੇ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ।
ਬੈਂਸ ਭਰਾਵਾਂ ਨੇ 2012 ਤੋਂ 2022 ਤੱਕ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕੀਤੀ। 2019 ਦੀਆਂ ਆਮ ਚੋਣਾਂ ਵਿੱਚ ਸਿਮਰਜੀਤ ਬੈਂਸ ਨੇ ਆਪਣੀ ਲੋਕ ਇਨਸਾਫ ਪਾਰਟੀ ਦੀ ਟਿਕਟ ‘ਤੇ ਚੋਣ ਲੜ ਕੇ ਕਰੀਬ 3.07 ਲੱਖ ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਸੀ।
ਬੈਂਸ ਭਰਾਵਾਂ ਨੇ ਕਿਹਾ ਕਿ ਉਹ ਬਿਨਾ ਸ਼ਰਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਉਹ ਸਿਰਫ਼ ਲੁਧਿਆਣਾ ਵਿੱਚ ਹੀ ਨਹੀਂ ਸਗੋਂ ਸੂਬੇ ਦੇ ਹੋਰ ਹਲਕਿਆਂ ਵਿੱਚ ਵੀ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ। ਲੋਕ ਇਨਸਾਫ ਪਾਰਟੀ ਦਾ ਰਸਮੀ ਤੌਰ ‘ਤੇ ਕਾਂਗਰਸ ਪਾਰਟੀ ਵਿੱਚ ਰਲੇਵਾਂ ਹੋ ਗਿਆ ਹੈ। ਦੱਸਣਾ ਬਣਦਾ ਹੈ ਕਿ ਬਲਵਿੰਦਰ ਬੈਂਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਵੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …