Breaking News
Home / ਕੈਨੇਡਾ / Front / ਭਾਜਪਾ ਉਮੀਦਵਾਰਾਂ ਦਾ ਪੰਜਾਬ ’ਚ ਕਿਸਾਨਾਂ ਵਲੋਂ ਵਿਰੋਧ ਲਗਾਤਾਰ ਜਾਰੀ

ਭਾਜਪਾ ਉਮੀਦਵਾਰਾਂ ਦਾ ਪੰਜਾਬ ’ਚ ਕਿਸਾਨਾਂ ਵਲੋਂ ਵਿਰੋਧ ਲਗਾਤਾਰ ਜਾਰੀ

ਭਾਜਪਾ ਪੰਜਾਬ ’ਚ ਆਪਣੇ ਦਮ ’ਤੇ ਲੜ ਰਹੀ ਹੈ ਲੋਕ ਸਭਾ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਪੈਣੀਆਂ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਡਟ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੇ ਸਾਰੇ ਉਮੀਦਵਾਰਾਂ ਦਾ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਉਮੀਦਵਾਰਾਂ ਨੂੰ ਕਾਲੇ ਝੰਡੇ ਵੀ ਦਿਖਾਏ ਜਾ ਰਹੇ ਹਨ। ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ ਦਾ ਵੀ ਜੰਡਿਆਲਾ ਮੰਜਕੀ ਵਿਚ ਕਿਸਾਨਾਂ ਨੇ ਡੱਟਵਾਂ ਵਿਰੋਧ ਕੀਤਾ ਹੈ। ਇਸੇ ਤਰ੍ਹਾਂ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਅਤੇ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦਾ ਖਾਸਾ ਵਿਰੋਧ ਹੋ ਰਿਹਾ ਹੈ। ਅੰਮਿ੍ਰਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਅਤੇ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਚੱਲਦਿਆਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੂਰੇ ਪੰਜਾਬ ਵਿਚ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਨ੍ਹਾਂ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਿਸਾਨਾਂ ਵਲੋਂ ਕਾਂਗਰਸ, ‘ਆਪ’ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …