![](https://parvasinewspaper.com/wp-content/uploads/2024/05/Narinder-Modi.jpg)
ਸੁਨੀਲ ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਵੀ ਪੰਜਾਬ ਆਉਣ ਦਾ ਦਿੱਤਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਭਾਜਪਾ ਉਮੀਦਵਾਰਾਂ ਦੀ ਚੋਣਾਵੀ ਕੰਪੇਨ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੰਜਾਬ ਆਉਣਗੇ। ਪੰਜਾਬ ਭਾਜਪਾ ਵਲੋਂ ਸੂਬੇ ਵਿਚ ਪ੍ਰਧਾਨ ਮੰਤਰੀ ਦੀਆਂ ਤਿੰਨ ਚੋਣ ਰੈਲੀਆਂ ਦੀ ਤਿਆਰੀ ਕੀਤੀ ਗਈ ਹੈ। ਇਨ੍ਹਾਂ ਵਿਚ ਜਲੰਧਰ, ਲੁਧਿਆਣਾ ਅਤੇ ਬਟਾਲਾ ਸ਼ਾਮਲ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਇਕ ਪੱਤਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਿਖਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਥੋੜ੍ਹਾ ਸਮਾਂ ਪੰਜਾਬ ਨੂੰ ਵੀ ਦਿਓ ਤਾਂ ਕਿ ਭਾਜਪਾ ਉਮੀਦਵਾਰਾਂ ਦੀ ਚੋਣਾਵੀ ਮੁਹਿੰਮ ਨੂੰ ਤੇਜ਼ ਕੀਤਾ ਜਾ ਸਕੇ। ਇਸੇ ਦੌਰਾਨ ਸੁਨੀਲ ਜਾਖੜ ਨੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਵੀ ਚਿੱਠੀ ਲਿਖ ਕੇ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਅਪੀਲ ਕੀਤੀ ਹੈ। ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਜਲੰਧਰ, ਪਟਿਆਲਾ ਅਤੇ ਲੁਧਿਆਣਾ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਕਰਨ ਲਈ ਕਿਹਾ ਹੈ।