ਕਿਹਾ : ਮੇਰੀ ਜੇਲ੍ਹ ਦੀ ਲਾਈਵ ਵੀਡੀਓ ਦੇਖਦੇ ਸਨ ਅਧਿਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਲੰਘੇ ਕੱਲ੍ਹ ਦੋ ਦਿਨਾਂ ਦੌਰੇ ’ਤੇ ਅੰਮਿ੍ਰਤਸਰ ਪਹੁੰਚੇ ਸਨ। ਇਸ ਦੌਰੇ ਦੇ ਅੱਜ ਦੂਜੇ ਦਿਨ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਅੰਮਿ੍ਰਤਸਰ ਵਿਚ ਹੀ ਮੀਟਿੰਗ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਮੌਜੂਦ ਨਾਲ ਸਨ। ਇਸ ਮੌਕੇ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਦਫਤਰ ’ਤੇ ਆਰੋਪ ਲਗਾਏ। ਕੇਜਰੀਵਾਲ ਨੇ ਕਿਹਾ ਕਿ ਤਿਹਾੜ ਜੇਲ੍ਹ ਵਿਚ ਕੈਮਰੇ ਉਨ੍ਹਾਂ ’ਤੇ ਨਜ਼ਰ ਰੱਖਦੇ ਸਨ ਅਤੇ ਇਨ੍ਹਾਂ ਕੈਮਰਿਆਂ ਨੂੰ 13 ਅਧਿਕਾਰੀ 24 ਘੰਟੇ ਮੋਨੀਟਰ ਕਰ ਰਹੇ ਸਨ। ਇਨ੍ਹਾਂ ਵਿਚੋਂ ਇਕ ਲਾਈਵ ਫੀਡ ਪ੍ਰਧਾਨ ਮੰਤਰੀ ਦਫਤਰ ਵਿਚ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਲੰਘੇ ਕੱਲ੍ਹ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਵੀ ਲਿਆ ਸੀ। ਇਸ ਤੋਂ ਬਾਅਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਵਿਚ ਵੀ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਸਨ।