24.5 C
Toronto
Friday, August 21, 2026
spot_img
HomeਕੈਨੇਡਾFrontਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ -...

ਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ – ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ

ਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ –  ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਭਾਜਪਾ ਵਾਲਿਆਂ ਤੋਂ 11 ਸਵਾਲ ਪੁੱਛ ਰਹੇ ਹਾਂ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੀ ਪਿੰਡਾਂ ਵਿਚ 11 ਸਵਾਲ ਪੁੱਛਾਂਗੇ। ਕਿਸਾਨ ਆਗੂਆਂ ਨੇ ਹੰਸ ਰਾਜ ਹੰਸ ਵਲੋਂ ਪਿਛਲੇ ਦਿਨੀਂ ਧਮਕੀ ਭਰੇ ਲਹਿਜੇ ਵਿਚ ਕਿਸਾਨਾਂ ਨੂੰ ਬੋਲੇ ਸ਼ਬਦਾਂ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਗੱਲਾਂ ਇਕ ਮੌਜੂਦਾ ਸੰਸਦ ਮੈਂਬਰ ਨੂੰ ਕਰਨੀਆਂ ਸ਼ੋਭਾ ਨਹੀਂ ਦਿੰਦੀਆਂ। ਇਸ ਦੌਰਾਨ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਉਹ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੋਂ ਸ਼ਾਂਤਮਈ ਢੰਗ ਨਾਲ ਨਿਰੰਤਰ ਸਵਾਲ ਪੁੱਛਣ ਦਾ ਸਿਲਸਿਲਾ ਜਾਰੀ ਰੱਖਣਗੇ। ਕਿਸਾਨ ਆਗੂ ਨੇ ਕਿਹਾ ਕਿ ਸਿਆਸੀ ਆਗੂਆਂ ਕੋਲੋਂ ਸਵਾਲ ਪੁੱਛਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ।
RELATED ARTICLES
POPULAR POSTS