![](https://parvasinewspaper.com/wp-content/uploads/2024/05/Maliwal-1.jpg)
ਕੇਜਰੀਵਾਲ ਦੇ ਸਹਿਯੋਗੀ ਵਲੋਂ ਮਾਲੀਵਾਲ ਨਾਲ ਦੁਰਵਿਵਹਾਰ ਦਾ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਵੱਲੋਂ ਕੀਤੇ ਕਥਿਤ ਦੁਰਵਿਵਹਾਰ ਦੇ ਮਾਮਲੇ ਵਿੱਚ ਮੈਜਿਸਟਰੇਟ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ। ਬਿਆਨ ਦਰਜ ਕਰਵਾਉਣ ਲਈ ਸਵਾਤੀ ਮਾਲੀਵਾਲ ਅੱਜ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਪਹੁੰਚੀ ਸੀ। ਸਵਾਤੀ ਮਾਲੀਵਾਲ ਦਾ ਕਹਿਣਾ ਸੀ ਕਿ ਸੱਚਾਈ ਜ਼ਰੂਰ ਸਾਹਮਣੇ ਆਵੇਗੀ। ਇਸੇ ਦੌਰਾਨ ਮਾਲੀਵਾਲ ਦੇ ਮਾਮਲੇ ਵਿਚ ਕੌਮੀ ਮਹਿਲਾ ਕਮਿਸ਼ਨ ਨੇ ਬਿਭਵ ਕੁਮਾਰ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ, ਪਰ ਉਹ ਮਹਿਲਾ ਕਮਿਸ਼ਨ ਅੱਗੇ ਨਹੀਂ ਹੋਇਆ ਹੈ। ਉਧਰ ਦੂਜੇ ਪਾਸੇ ਭਾਜਪਾ ਦੇ ਮਹਿਲਾ ਮੋਰਚਾ ਨੇ ਸਵਾਤੀ ਮਾਲੀਵਾਲ ਦੇ ਮਾਮਲੇ ਵਿਚ ਕੇਜਰੀਵਾਲ ਦੀ ਰਿਹਾਇਸ਼ ਨੇੜੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਹੈ।