Breaking News
Home / ਕੈਨੇਡਾ / Front / ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨਾਂ ਦੇ ਧਰਨੇ ’ਚ ਹੋਏ ਸ਼ਾਮਲ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨਾਂ ਦੇ ਧਰਨੇ ’ਚ ਹੋਏ ਸ਼ਾਮਲ

ਕਿਸਾਨੀ ਝੰਡਾ ਫੜ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਲਗਾਏ ਨਾਅਰੇ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਪ੍ਰਚਾਰ ਦੌਰਾਨ ਕਿਸਾਨੀ ਧਰਨੇ ਵਿਚ ਸ਼ਾਮਲ ਹੋਏ। ਚੰਨੀ ਕਿਸਾਨਾਂ ਦੇ ਨਾਲ ਧਰਨੇ ਵਾਲੀ ਥਾਂ ’ਤੇ ਬੈਠ ਗਏ ਅਤੇ ਉਨ੍ਹਾਂ ਕਿਸਾਨੀ ਝੰਡਾ ਫੜ ਕੇ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਕਿਸਾਨ ਦੀਆਂ ਮੁਸ਼ਕਿਲਾਂ ਵੀਆਂ ਸੁਣੀਆਂ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਸਿਆਸੀ ਨਿਸ਼ਾਨਾ ਵੀ ਵਿੰਨਿਆ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਫਸਲ ਖਰਾਬ ’ਤੇ ਕਿਸਾਨਾਂ ਨੂੰ 8 ਹਜ਼ਾਰ ਰੁਪਏ ਮੁਆਵਜ਼ਾ ਮਿਲਦਾ ਸੀ ਅਤੇ ਜਦੋਂ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਤਾਂ ਇਸ ਨੂੰ ਵਧਾ ਕੇ 12 ਹਜ਼ਾਰ ਰੁਪਏ ਕਰ ਦਿੱਤਾ। ਫਿਰ ਜਦੋਂ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਿਆ ਤਾਂ ਮੈਂ ਕਿਸਾਨਾਂ ਨੂੰ ਮਿਲਣ ਵਾਲਾ ਮੁਆਜ਼ਵਾ ਵਧਾ ਕੇ 17 ਹਜ਼ਾਰ ਰੁਪਏ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਚੰਗੇ ਕੰਮ ਕਰੇਗਾ ਕਿਸਾਨ ਜਥੇਬੰਦੀਆਂ ਉਸ ਦਾ ਸਾਥ ਦੇਣ ਅਤੇ ਜੋ ਵਿਅਕਤੀ ਗਲਤ ਕੰਮ ਕਰੇਗਾ ਕਿਸਾਨ ਜਥੇਬੰਦੀਆਂ ਵੱਲੋਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

Check Also

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …