ਵੀਡੀਓ ’ਚ ਪੁਲਿਸ ਵਾਲੇ ਸਵਾਤੀ ਨੂੰ ਸੀਐਮ ਹਾਊਸ ’ਚੋਂ ਬਾਹਰ ਕੱਢਦੇ ਹੋਏ ਆ ਰਹੇ ਹਨ ਨਜ਼ਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਮਾਰਕੁੱਟ ਦੇ ਮਾਮਲੇ ’ਚ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ। 13 ਮਈ ਦੇ ਇਸ 32 ਸਕਿੰਟ ਵਾਲੇ ਵੀਡੀਓ ਵਿਚ ਪੁਲਿਸ ਵਾਲੇ ਸਵਾਤੀ ਮਾਲੀਵਾਲ ਨੂੰ ਸੀਐਮ ਹਾਊਸ ’ਚੋਂ ਬਾਹਰ ਕੱਢਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਦੇ ਆਖਰ ’ਚ ਸਵਾਤੀ ਮਾਲੀਵਾਲੀ ਮਹਿਲਾ ਸਕਿਓਰਿਟੀ ਗਾਰਡ ਦਾ ਹੱਥ ਝਟਕ ਰਹੀ ਹੈ ਅਤੇ ਪੁਲਿਸ ਅਫਸਰਾਂ ਨਾਲ ਗੱਲ ਕਰਦੀ ਹੋਈ ਨਜ਼ਰ ਆ ਰਹੀ ਹੈ ਪ੍ਰੰਤੂ ਮੀਡੀਆ ਅਦਾਰਿਆਂ ਵੱਲੋਂ ਵੀਡੀਓ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ। ਉਧਰ ਮਾਰਕੁੱਟ ਦੇ ਮਾਮਲੇ ਵਿਚ ਮੁੱਖ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਖਿਲਾਫ਼ ਐਫਆਈਆਰ ਦਰਜ ਕਰਵਾਈ ਹੈ। ਉਨ੍ਹਾਂ ਸ਼ਿਕਾਇਤ ’ਚ ਕਿਹਾ ਕਿ ਸਵਾਤੀ ਮਾਲੀਵਾਲ ਮੁੱਖ ਮੰਤਰੀ ਦੀ ਰਿਹਾਇਸ਼ ਅੰਦਰ ਜਬਰਦਸਤੀ ਦਾਖਲ ਹੋਈ ਸੀ ਅਤੇ ਜਦੋਂ ਉਸ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਤਾਂ ਉਸ ਨੇ ਹੰਗਾਮਾ ਖੜ੍ਹਾ ਕਰ ਦਿੱਤਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …