ਕਨ੍ਹਈਆ ਦੇ ਸਮਰਥਕਾਂ ਨੇ ਹਮਲਾਵਰ ਵਿਅਕਤੀ ਨਾਲ ਕੀਤੀ ਮਾਰੁਕੱਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਦਿੱਲੀ ਦੀ ਨਾਰਥ ਸੀਟ ਤੋਂ ਕਾਂਗਰਸ ਅਤੇ ਇੰਡੀਆ ਗੱਠਜੋੜ ਦੇ ਉਮੀਦਵਾਰ ਕਨ੍ਹਈਆ ਕੁਮਾਰ ਨੂੰ ਚੋਣ ਪ੍ਰਚਾਰ ਦੌਰਾਨ ਇਕ ਵਿਅਕਤੀ ਵੱਲੋਂ ਥੱਪੜ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਕ ਵਿਅਕਤੀ ਕਨ੍ਹਈਆ ਕੁਮਾਰ ਨੂੰ ਮਾਲਾ ਪਹਿਨਾਉਣ ਦੇ ਬਹਾਨੇ ਆਇਆ ਅਤੇ ਉਸ ਨੇ ਕਨ੍ਹਈਆ ਕੁਮਾਰ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਆਰੋਪੀ ਵੱਲੋਂ ਕਨ੍ਹਈਆ ਕੁਮਾਰ ’ਤੇ ਸਿਆਹੀ ਵੀ ਸੁੱਟੀ ਗਈ। ਇਸ ਤੋਂ ਬਾਅਦ ਕਨ੍ਹਈਆ ਕੁਮਾਰ ਦੇ ਸਮਰਥਕਾਂ ਨੇ ਆਰੋਪੀ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ ਗਈ ਜਦਕਿ ਕਨ੍ਹਈਆ ਕੁਮਾਰ ਨੂੰ ਬਿਲਕੁਲ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਇਸੇ ਘਟਨਾ ਦੌਰਾਨ ਆਮ ਆਦਮੀ ਪਾਰਟੀ ਦੀ ਮਹਿਲਾ ਕੌਂਸਲਰ ਛਾਇਆ ਸ਼ਰਮਾ ਨਾਲ ਵੀ ਹੱਥੋਪਾਈ ਕੀਤੀ ਗਈ ਅਤੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …