19.9 C
Toronto
Friday, August 28, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਆਉਣਗੇ ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਆਉਣਗੇ ਪੰਜਾਬ

ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ’ਚ ਕਰਨਗੇ ਚੋਣ ਰੈਲੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਆਉਣਗੇ ਪੰਜਾਬ
ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਭਾਜਪਾ ਦੇ ਲਈ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਉਣਗੇ। ਇਸ ਦੌਰਾਨ ਉਹ ਤਿੰਨ ਲੋਕ ਸਭਾ ਹਲਕਿਆਂ ’ਚ ਚੋਣਾਵੀ ਰੈਲੀਆਂ ਕਰਨਗੇ। ਪ੍ਰਧਾਨ ਵੱਲੋਂ ਇਸ ਸਬੰਧੀ ਸਮਾਂ ਦੇ ਦਿੱਤਾ ਗਿਆ ਹੈ। 23 ਮਈ ਨੂੰ ਉਹ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਜਦਕਿ 24 ਮਈ ਨੂੰ ਗੁਰਦਾਸਪੁਰ ਅਤੇ ਜਲੰਧਰ ਤੋਂ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕ ਸਭਾ ਹਲਕਿਆਂ ’ਚ ਰੈਲੀਆਂ ਦੀ ਜਗ੍ਹਾ ਸਮਾਂ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ।

RELATED ARTICLES
POPULAR POSTS