17.1 C
Toronto
Sunday, October 11, 2026
spot_img
HomeਕੈਨੇਡਾFrontਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਦੀਆਂ ਵਧੀਆਂ ਮੁਸ਼ਕਲਾਂ

ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਦੀਆਂ ਵਧੀਆਂ ਮੁਸ਼ਕਲਾਂ

ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਦੀਆਂ ਵਧੀਆਂ ਮੁਸ਼ਕਲਾਂ

ਕਿਸਾਨਾਂ ਖਿਲਾਫ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਸ਼ਿਕਾਇਤ ਦਰਜ
ਫਰੀਦਕੋਟ ਕੋਟ/ਬਿਊਰੋ ਨਿਊਜ਼ : ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈ ਕੇ ਕੁਝ ਦਿਨ ਪਹਿਲਾਂ ਦਿੱਤੇ ਵਿਵਾਦਿਤ ਬਿਆਨ ਦਾ ਮਾਮਲਾ ਹੁਣ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਹੈ। ‘ਆਪ’ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਦੀ ਵੀਡੀਓ ਵੀ ਕਮਿਸ਼ਨ ਨੂੰ ਭੇਜੀ ਗਈ ਹੈ। ਇਸ ਮਾਮਲੇ ਵਿੱਚ ਬਣਦੀ ਕਾਰਵਾਈ ਦੀ ਮੰਗ ਵੀ ਕੀਤੀ। ‘ਆਪ’ ਵੱਲੋਂ ਦਿੱਤੀ ਸਕਿਾਇਤ ’ਚ ਕਿਹਾ ਗਿਆ ਹੈ ਕਿ ਵਾਇਰਲ ਹੋਈ ਵੀਡੀਓ ’ਚ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਕਿਸਾਨਾਂ ਨੂੰ ਗਾਲ੍ਹਾਂ ਕੱਢ ਰਹੇ ਹਨ ਅਤੇ ਧਮਕੀਆਂ ਦੇ ਰਹੇ ਹਨ। ਨਾਲ ਹੀ ਉਹ ਨਫ਼ਰਤ ਭਰੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ। ਅਜਿਹਾ ਕਰਕੇ ਉਹ ਨਾ ਸਿਰਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ, ਸਗੋਂ ਉਨ੍ਹਾਂ ਖਲਿਾਫ਼ ਅਪਰਾਧਿਕ ਕੇਸ ਵੀ ਬਣਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਇਸ ਤਰ੍ਹਾਂ ਦੇ ਵਤੀਰੇ ਨਾਲ ਸੂਬੇ ਦਾ ਮਾਹੌਲ ਖਰਾਬ ਹੋਣ ਦੀ ਸੰਭਾਵਨਾ ਹੈ। ਉਹ ਜਨਤਕ ਅਹੁਦੇ ਲਈ ਚੋਣ ਲੜ ਰਿਹਾ ਹੈ। ਪਰ ਉਨ੍ਹਾਂ ਦਾ ਇਸ ਤਰ੍ਹਾਂ ਦਾ ਵਿਵਹਾਰ ਗਲਤ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ 16 ਮਈ ਦਾ ਹੈ। ਵਾਇਰਲ ਵੀਡੀਓ ਵਿੱਚ ਉਹ ਕਹਿ ਰਹੇ ਹਨ ਕਿ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਨਾਂ ਨੋਟ ਕਰ ਲਓ। ਦੋ ਤਰੀਕ ਤੋਂ ਬਾਅਦ ਇਨ੍ਹਾਂ ਨੂੰ ਵੇਖਾਂਗਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਿਸਾਨ ਭੜਕ ਗਏ ਤੇ ਮਾਮਲਾ ਤੂਲ ਫੜ ਗਿਆ।

RELATED ARTICLES
POPULAR POSTS