ਕਿਹਾ : ਚੋਣਾਂ ਤੋਂ ‘ਆਪ’ ਦੇ ਵੱਡੇ ਆਗੂਆਂ ਨੂੰ ਕੀਤਾ ਜਾਵੇਗਾ ਗਿ੍ਰਫ਼ਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਹੈਡਕੁਆਰਟਰ ’ਤੇ ਪ੍ਰਦਰਸ਼ਨ ਦੇ ਲਈ ਮਾਰਚ ਕੀਤਾ। ਉਨ੍ਹਾਂ ਦੇ ਨਾਲ ਪਾਰਟੀ ਦੇ ਆਗੂ, ਸੰਸਦ ਮੈਂਬਰ ਅਤੇ ਵਿਧਾਇਕ ਵੀ ਮੌਜੂਦ ਸਨ। ਕੇਜਰੀਵਾਲ 12 ਵਜੇ ਪਾਰਟੀ ਦਫ਼ਤਰ ਪਹੁੰਚ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਲਈ ਤਿੰਨ ਪਲਾਨ ਬਣਾਏ ਹਨ। ਪਹਿਲਾ ਇਹ ਕੀ ਚੋਣਾਂ ਤੋਂ ਬਾਅਦ ਪਾਰਟੀ ਦੇ ਅਕਾਊਂਟ ਫਰੀਜ ਕੀਤੇ ਜਾਣਗੇ। ਦੂਜਾ ਪਾਰਟੀ ਦੇ ਵੱਡੇ ਆਗੂਆਂ ਨੂੰ ਗਿ੍ਰਫ਼ਤਾਰ ਕੀਤਾ ਜਾਵੇਗਾ ਅਤੇ ਤੀਜਾ ਪਾਰਟੀ ਦਫ਼ਤਰ ਨੂੰ ਖਾਲੀ ਕਰਵਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸ਼ਾਂਤੀ ਨਾਲ ਭਾਜਪਾ ਦਫ਼ਤਰ ਵੱਲ ਮਾਰਚ ਕਰਾਂਗੇ ਅਤੇ ਸਾਨੂੰ ਪੁਲਿਸ ਜਿੱਥੇ ਰੋਕੇਗੀ ਅਸੀਂ ਉਥੇ ਹੀ ਬੈਠ ਜਾਵਾਂਗੇ। ਅਸੀਂ ਅੱਧਾ ਘੰਟਾ ਉਥੇ ਰੁਕਾਂਗੇ ਜੇਕਰ ਸਾਨੂੰ ਪੁਲਿਸ ਗਿ੍ਰਫ਼ਤਾਰ ਕਰਦੀ ਹੈ ਤਾਂ ਠੀਕ ਨਹੀਂ ਉਨ੍ਹਾਂ ਦੀ ਇਹ ਹਾਰ ਹੋਵੇਗੀ। ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਕੁੱਝ ਪਾਰਟੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਪੁਲਿਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕਰਨ ਦੇ ਲਈ ਕੋਈ ਆਗਿਆ ਨਹੀਂ ਲਈ ਹੈ ਇਸ ਲਈ ਉਨ੍ਹਾਂ ਨੂੰ ਮਾਰਚ ਨਹੀਂ ਕਰਨ ਦਿੱਤਾ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …