12.8 C
Toronto
Monday, May 25, 2026
spot_img
HomeਕੈਨੇਡਾFrontਸਵਾਤੀ ਮਾਲੀਵਾਲ ਨੇ ਆਮ ਆਦਮੀ ਪਾਰਟੀ ’ਤੇ ਲਗਾਇਆ ਵੱਡਾ ਆਰੋਪ

ਸਵਾਤੀ ਮਾਲੀਵਾਲ ਨੇ ਆਮ ਆਦਮੀ ਪਾਰਟੀ ’ਤੇ ਲਗਾਇਆ ਵੱਡਾ ਆਰੋਪ

ਕਿਹਾ : ‘ਆਪ’ ਮੇਰੇ ਨਾਲ ਕੁੱਟਮਾਰ ਕਰਨ ਵਾਲੇ ਦਾ ਕਰ ਰਹੀ ਹੈ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਆਪਣੀ ਹੀ ਪਾਰਟੀ ’ਤੇ ਵੱਡਾ ਆਰੋਪ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਾਥੀਆਂ ਨੇ ਕਿਸੇ ਸਮੇਂ ਨਿਰਭਯਾ ਲਈ ਇਨਸਾਫ਼ ਮੰਗਿਆ ਸੀ, ਪਰ ਅੱਜ ਉਹੀ ਪਾਰਟੀ ਅਤੇ ਉਸ ਦੇ ਸਾਥੀ ਉਸ ਵਿਅਕਤੀ ਦਾ ਸਮਰਥਨ ਕਰ ਰਹੇ ਹਨ ਜਿਸ ਨੇ ਮੇਰੇ ਨਾਲ ਬਦਸਲੂਕੀ ਅਤੇ ਮੇਰੀ ਕੁੱਟਮਾਰ ਕੀਤੀ ਹੈ। ਉਧਰ ਆਮ ਆਦਮੀ ਪਾਰਟੀ ਨੇ ਮਾਲੀਵਾਲ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਸਾਜਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। ਸਵਾਤੀ ਮਾਲੀਵਾਲ ਨੇ ਕਿਹਾ, ‘‘ਜੇਕਰ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਇੱਥੇ ਹੁੰਦੇ ਤਾਂ ਸ਼ਾਇਦ ਮੇਰੇ ਲਈ ਚੀਜ਼ਾਂ ਏਨੀਆਂ ਬੁਰੀਆਂ ਨਾ ਹੁੰਦੀਆਂ।’’ ਸਿਸੋਦੀਆ ਆਬਕਾਰੀ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।

RELATED ARTICLES
POPULAR POSTS