24 C
Toronto
Thursday, July 30, 2026
spot_img
HomeਕੈਨੇਡਾFrontਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰੋਜ਼ਾਨਾ 3500 ਸ਼ਰਧਾਲੂ ਭੇਜਣ ਦਾ...

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰੋਜ਼ਾਨਾ 3500 ਸ਼ਰਧਾਲੂ ਭੇਜਣ ਦਾ ਫੈਸਲਾ

ਜ਼ਮੀਨੀ ਸਥਿਤੀ ਦਾ ਨਿਰੀਖਣ ਕਰਨ ਤੋਂ ਬਾਅਦ ਤੈਅ ਕੀਤੀ ਸ਼ਰਧਾਲੂਆਂ ਦੀ ਗਿਣਤੀ
ਅੰਮਿ੍ਰਤਸਰ/ਬਿਊਰੋ ਨਿਊਜ਼
ਆਉਂਦੀ 22 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਫਿਲਹਾਲ 3500 ਸ਼ਰਧਾਲੂ ਹੀ ਪ੍ਰਤੀ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾ ਸਕਣਗੇ। ਸ਼ਰਧਾਲੂਆਂ ਦੀ ਗਿਣਤੀ ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਇਹ ਫੈਸਲਾ ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਮੈਨੇਜਮੈਂਟ ਟਰੱਸਟ ਦੇ ਅਧਿਕਾਰੀਆਂ ਵੱਲੋਂ ਜ਼ਮੀਨੀ ਸਥਿਤੀ ਦਾ ਨਿਰੀਖਣ ਕਰਨ ਤੋਂ ਬਾਅਦ ਕੀਤਾ ਗਿਆ। ਇਸ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਮੌਜੂਦਾ ਜ਼ਮੀਨੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਤਰਾਖੰਡ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਵੱਲੋਂ ਪ੍ਰਤੀ ਦਿਨ 3500 ਸ਼ਰਧਾਲੂਆਂ ਦੀ ਗਿਣਤੀ ਨਿਰਧਾਰਿਤ ਕੀਤੀ ਗਈ ਹੈ, ਜੋ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਵਾਸਤੇ ਜਾ ਸਕਣਗੇ। ਬਿੰਦਰਾ ਹੋਰਾਂ ਨੇ ਦੱਸਿਆ ਕਿ ਸਾਲਾਨਾ ਯਾਤਰਾ ਦੀ ਸ਼ੁਰੂਆਤ 22 ਮਈ ਨੂੰ ਹੋਵੇਗੀ। ਇਸ ਸਬੰਧੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ, ਜਿਸ ਨੂੰ ਸੂਬੇ ਦੇ ਰਾਜਪਾਲ ਅਤੇ ਸੰਤ ਸਮਾਜ ਵੱਲੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਸੰਗਤ ਵਾਸਤੇ ਖੋਲ੍ਹ ਦਿੱਤੇ ਜਾਣਗੇ।
RELATED ARTICLES
POPULAR POSTS