14 C
Toronto
Friday, September 25, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸਖਤ ਸੁਰੱਖਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸਖਤ ਸੁਰੱਖਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸਖਤ ਸੁਰੱਖਿਆ
ਗੁਜਰਾਤ ਪੁਲਿਸ ਦੀਆਂ ਕੰਪਨੀਆਂ ਵੀ ਪਹੁੰਚੀਆਂ ਪੰਜਾਬ
ਜਲੰਧਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਅਤੇ 24 ਮਈ ਨੂੰ ਜਲੰਧਰ ਤੇ ਗੁਰਦਾਸਪੁਰ ਵਿਚ ਭਾਜਪਾ ਦੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਨੂੰੂ ਦੇਖਦਿਆਂ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਏਜੰਸੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੀ ਪੁਲਿਸ ਨੇ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਨਾਲ ਹੀ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਵੀ ਜਲੰਧਰ ਪਹੁੰਚ ਚੁੱਕੀਆਂ ਹਨ। ਮੀਡੀਆ ਰਾਹੀਂ ਇਹ ਵੀ ਜਾਣਕਾਰੀ ਮਿਲੀ ਹੈ ਪ੍ਰਧਾਨ ਮੰਤਰੀ ਮੋਦੀ ਦੀਆਂ ਇਨ੍ਹਾਂ ਰੈਲੀਆਂ ਦੀ ਸਾਰੀ ਦੇਖ ਰੇਖ ਗੁਜਰਾਤ ਪੁਲਿਸ ਦੇ ਹੱਥ ਹੋਵੇਗੀ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਨੂੰ ਲੈ ਕੇ ਬਾਹਰੀ ਸੂਬਿਆਂ ਵਿਚੋਂ ਪੁਲਿਸ ਦੀਆਂ ਕੰਪਨੀਆਂ ਪੰਜਾਬ ਪਹੁੰਚ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਵੀ ਕੀਤਾ ਜਾ ਰਿਹਾ ਹੈ।
RELATED ARTICLES
POPULAR POSTS