19.3 C
Toronto
Sunday, July 12, 2026
spot_img
HomeਕੈਨੇਡਾFrontਬਿ੍ਗੇਡੀਅਰ ਰਾਜ ਕੁਮਾਰ ਅਕਾਲੀ ਦਲ ਛੱਡ ਕੇ ਮੁੜ ‘ਆਪ’ ਵਿਚ ਸ਼ਾਮਲ

ਬਿ੍ਗੇਡੀਅਰ ਰਾਜ ਕੁਮਾਰ ਅਕਾਲੀ ਦਲ ਛੱਡ ਕੇ ਮੁੜ ‘ਆਪ’ ਵਿਚ ਸ਼ਾਮਲ

ਪੰਜਾਬ ’ਚ ਚੋਣਾਂ ਤੋਂ ਪਹਿਲਾਂ ਦਲਬਦਲੀਆਂ ਦਾ ਰੁਝਾਨ ਪੂਰੇ ਜ਼ੋਰਾਂ ’ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਅਕਾਲੀ ਦਲ ਦੇ ਆਗੂ ਬਿ੍ਰਗੇਡੀਅਰ ਰਾਜ ਕੁਮਾਰ ਹੁਣ ਮੁੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਧਿਆਨ ਰਹੇ ਕਿ ਬਿ੍ਰਗੇਡੀਅਰ ਰਾਜ ਕੁਮਾਰ ਨੇ 2017 ਵਿਚ ਬਲਾਚੌਰ ਵਿਧਾਨ ਸਭਾ ਹਲਕੇ ਤੋਂ ‘ਆਪ’ ਦੀ ਟਿਕਟ ’ਤੇ ਚੋਣ ਲੜੀ ਸੀ, ਪਰ ਉਹ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਬਿ੍ਰਗੇਡੀਅਰ ਰਾਜ ਕੁਮਾਰ ਨੇ ਹੁਣ ਮੁੜ ‘ਆਪ’ ਵਿਚ ਵਾਪਸੀ ਕਰ ਲਈ ਹੈ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲਬਦਲੀਆਂ ਦਾ ਰੁਝਾਨ ਪੂਰੇ ਜ਼ੋਰਾਂ ’ਤੇ ਹੈ। ਹਰ ਰੋਜ਼ ਸਿਆਸੀ ਪਾਰਟੀਆਂ ਦੇ ਆਗੂ ਇਕ ਪਾਰਟੀ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਅਤੇ ਆਉਂਦੇ ਦਿਨਾਂ ਵਿਚ ਅਜਿਹਾ ਰੁਝਾਨ ਜਾਰੀ ਰਹਿਣ ਦੀ ਸੰਭਾਵਨਾ ਹੈ।
RELATED ARTICLES
POPULAR POSTS