Breaking News
Home / ਕੈਨੇਡਾ / Front / ਭਾਜਪਾ ਨੇ ਮੌਜੂਦਾ ਸੰਸਦ ਮੈਂਬਰ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਭਾਜਪਾ ਨੇ ਮੌਜੂਦਾ ਸੰਸਦ ਮੈਂਬਰ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਵੋਟ ਨਾ ਪਾਉਣ ਦੇ ਮਾਮਲੇ ’ਚ ਵੀ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਹਜ਼ਾਰੀਬਾਗ ਤੋਂ ਮੌਜੂਦਾ ਸੰਸਦ ਮੈਂਬਰ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ। ਪਾਰਟੀ ਦੀ ਝਾਰਖੰਡ ਇਕਾਈ ਵੱਲੋਂ ਜਾਰੀ ਕੀਤੇ ਗਏ ਨੋਟਿਸ ਦਾ ਸਿਨਹਾ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਵਾਰ ਮੌਜੂਦਾ ਸੰਸਦ ਮੈਂਬਰ ਜਯੰਤ ਸਿਨਹਾ ਨੂੰ ਟਿਕਟ ਨਹੀਂ ਦਿੱਤੀ। ਸਿਨਹਾ ਨੂੰ ਭੇਜੇ ਗਏ ਨੋਟਿਸ ’ਚ ਲਿਖਿਆ ਗਿਆ ਹੈ ਕਿ ਜਦੋਂ ਤੋਂ ਪਾਰਟੀ ਨੇ ਮਨੀਸ਼ ਜੈਸਵਾਲ ਨੂੰ ਹਜ਼ਾਰੀਬਾਗ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ, ਉਦੋਂ ਤੋਂ ਹੀ ਤੁਸੀਂ ਪਾਰਟੀ ਦੇ ਕੰਮਾਂ ਅਤੇ ਚੋਣ ਪ੍ਰਚਾਰ ’ਚ ਦਿਲਚਸਪੀ ਨਹੀਂ ਲੈ ਰਹੇ। ਨੋਟਿਸ ’ਚ ਅੱਗੇ ਲਿਖਿਆ ਕਿਹਾ ਕਿ ਤੁਸੀਂ ਆਪਣੀ ਵੋਟ ਦੀ ਵਰਤੋਂ ਕਰਨ ਨੂੰ ਵੀ ਠੀਕ ਨਹੀਂ ਸਮਝਿਆ ਜਿਸ ਦੇ ਚਲਦਿਆਂ ਤੁਹਾਡੇ ਵੱਲੋਂ ਇਸ ਤਰ੍ਹਾਂ ਕੀਤੇ ਜਾਣ ਕਾਰਨ ਪਾਰਟੀ ਦੀ ਛਵੀ ਖਰਾਬ ਹੋਈ ਹੈ। ਧਿਆਨ ਰਹੇ ਕਿ ਜਯੰਤ ਸਿਨਹਾ ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨਹਾ ਦੇ ਪੁੱਤਰ ਹਨ।

Check Also

ਸ਼ੋ੍ਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸ਼ੋ੍ਮਣੀ ਕਮੇਟੀ ਦੀ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ’ਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ ਚੰਡੀਗੜ੍ਹ/ਬਿਊਰੋ …