Breaking News
Home / ਕੈਨੇਡਾ / Front / ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ’ਚ ਹੋਏ ਸ਼ਾਮਲ

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ’ਚ ਹੋਏ ਸ਼ਾਮਲ

ਤਰੁਣ ਚੁੱਘ ਅਤੇ ਕੇ ਡੀ ਭੰਡਾਰੀ ਵੱਲੋਂ ਨਵੀਂ ਦਿੱਲੀ ’ਚ ਕੀਤਾ ਗਿਆ ਸਵਾਗਤ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਨਵੀਂ ਦਿੱਲੀ ਸਥਿਤ ਦਫ਼ਤਰ ’ਚ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੇ ਡੀ ਭੰਡਾਰੀ ਵੀ ਮੌਜੂਦ ਸਨ। ਧਿਆਨ ਰਹੇ ਕਿ ਜਗਬੀਰ ਸਿੰਘ ਬਰਾੜ ਸ਼ੋ੍ਰਮਣੀ ਅਕਾਲੀ ਵੱਲੋਂ ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਨਪ੍ਰੀਤ ਸਿੰਘ ਬਾਦਲ ਦਾ ਕਾਫ਼ੀ ਕਰੀਬੀ ਮੰਨਿਆ ਜਾਂਦਾ ਸੀ। ਜਿਸ ਚਲਦਿਆਂ ਜਗਬੀਰ ਬਰਾੜ ਅਕਾਲੀ ਦਲ ਨੂੰ ਛੱਡ ਕੇ ਮਨਪ੍ਰੀਤ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਵਿਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਹ ਕਾਂਗਰਸ ਪਾਰਟੀ ਵਿਚ ਚਲੇ ਗਏ ਅਤੇ 2022 ਵਿਚ ਜਲੰਧਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਦੌਰਾਨ ਉਹ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

Check Also

ਦਿੱਲੀ ਤੋਂ ਵਾਸ਼ਿੰਗਟਨ ਜਾ ਰਹੀ ਏਅਰ ਇੰਡੀਆ ਦੀ ਉਡਾਣ ’ਚ ਆਈ ਤਕਨੀਕੀ ਖਰਾਬੀ

ਏਅਰ ਲਾਈਨ ਵਲੋਂ ਯਾਤਰੀਆਂ ਨੂੰ ਪੂਰੇ ਰਿਫੰਡ ਦੀ ਕੀਤੀ ਗਈ ਸੀ ਪੇਸ਼ਕਸ਼ ਨਵੀਂ ਦਿੱਲੀ/ਬਿਊਰੋ ਨਿਊਜ਼ …