ਕਿਸਾਨ ਆਗੂ ਬੋਲੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਂਤ ਮਈ ਢੰਗ ਨਾਲ ਕੀਤਾ ਜਾਵੇਗਾ ਵਿਰੋਧੀ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਕਸਬਾ ਜਗਰਾਓਂ ’ਚ ਸੰਯੁਕਤ ਕਿਸਾਨ ਮੋਰਚੇ ਦੀ ਅੱਜ ਮਹਾਂ ਪੰਚਾਇਤ ਹੋਈ। ਇਸ ਮਹਾਂ ਪੰਚਾਇਤ ’ਚ ਕਿਸਾਨ ਆਗੂਆਂ ਵੱਲੋਂ ਭਾਜਪਾ ਆਗੂਆਂ ’ਤੇ ਜਮ ਕੇ ਤੰਜ ਕਸੇ ਗਏ। ਕਿਸਾਨ ਆਗੂਆਂ ਵੱਲੋਂ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਵੀ ਚਰਚਾ ਕੀਤਾ ਗਈ। ਬਿਟੂ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਬਿੱਟੂ ਆਪਣੀਆਂ ਅੱਖਾਂ ਦਾ ਇਲਾਜ ਕਰਵਾ ਕੇ ਦੇਖ ਲੈਣ ਕਿ ਮਹਾਂਪੰਚਾਇਤ ’ਚ ਬੈਠੇ ਕਿਸਾਨ ਅਸਲੀ ਹਨ ਜਾਂ ਨਕਲੀ। ਉਨ੍ਹਾਂ ਕਿਹਾ ਕਿ ਖੁਦ ਦਿਹਾੜੀ ’ਤੇ ਰੈਲੀ ’ਚ ਵਰਕਰ ਲਿਜਾਣ ਵਾਲੇ ਭਾਜਪਾ ਉਮੀਦਵਾਰ ਦਾ ਦਿਮਾਗ ਠੀਕ ਨਹੀਂ। ਕਿਸਾਨ ਮਹਾਂ ਪੰਚਾਇਤ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਆਉਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਲੇ ਝੰਡੇ ਦਿਖਾਏ ਜਾਣਗੇ ਅਤੇ ਸ਼ਾਂਤ ਮਈ ਢੰਗ ਨਾਲ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …