Breaking News
Home / ਕੈਨੇਡਾ / Front / ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕੀਤਾ ਵੱਡਾ ਐਲਾਨ

ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕੀਤਾ ਵੱਡਾ ਐਲਾਨ

ਕਿਹਾ : ਮੁੜ ਤੋਂ ਭਾਜਪਾ ਸਰਕਾਰ ਬਣਨ ’ਤੇ ਵਪਾਰ ਲਈ ਖੋਲ੍ਹਿਆ ਜਾਵੇਗਾ ਬਾਘਾ ਬਾਰਡਰ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ’ਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸੇ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਚੋਣ ਪ੍ਰਚਾਰ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਕਰਤਾਰਪੁਰ ਕੋਰੀਡੋਰ ਖੁਲ੍ਹਵਾਇਆ ਹੈ। ਉਸੇ ਤਰ੍ਹਾਂ ਕੇਂਦਰ ’ਚ ਭਾਜਪਾ ਦੀ ਸਰਕਾਰ ਮੁੜ ਆਉਣ ’ਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਬਾਘਾ ਬਾਰਡਰ ਨੂੰ ਖੋਲ੍ਹਿਆ ਜਾਵੇਗਾ। ਇਸ ਸਬੰਧੀ ਸੜਕੀ ਅਤੇ ਆਵਾਜਾਈ ਮੰਤਰੀ ਨੀਤਿਨ ਗਡਕਰੀ ਵੱਲੋਂ ਯੋਜਨਾ ਬਣਾਈ ਜਾ ਰਹੀ ਹੈ। ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਬਾਘਾ ਬਾਰਡਰ ਖੁੱਲ੍ਹਣ ਨਾਲ ਵਪਾਰ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਬਿੱਟੂ ਨੇ ਲੁਧਿਆਣਾ ਦੇ ਲਈ ਵੀ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲਈ ਮੈਟਰੋ, ਇਲੈਕਟ੍ਰਾਨਿਕ ਬੱਸਾਂ, ਈਐਸਆਈ ਹਸਪਤਾਲ ਅਤੇ ਲੇਬਰ ਹਾਊਸਿੰਗ ਖੋਲ੍ਹਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ’ਚ ਮੁੜ ਤੋਂ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਇਕ ਸਾਲ ਦੇ ਅੰਦਰ-ਅੰਦਰ ਇਹ ਸਾਰੀਆਂ ਯੋਜਨਾਵਾਂ ਨੂੰ ਉਹ ਲੁਧਿਆਣਾ ’ਚ ਲੈ ਕੇ ਆਉਣਗੇ।

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …