Breaking News
Home / ਕੈਨੇਡਾ / Front / ਪੰਜਾਬ ਦੇ 10 ਸਟਾਰ ਪ੍ਰਚਾਰਕਾਂ ਨੇ ਲੋਕ ਸਭਾ ਚੋਣਾਂ ਤੋਂ ਬਣਾਈ ਦੂਰੀ

ਪੰਜਾਬ ਦੇ 10 ਸਟਾਰ ਪ੍ਰਚਾਰਕਾਂ ਨੇ ਲੋਕ ਸਭਾ ਚੋਣਾਂ ਤੋਂ ਬਣਾਈ ਦੂਰੀ

ਕੈਪਟਨ ਬਿਮਾਰ, ਸਿੱਧੂ ਕ੍ਰਿਕਟ ’ਚ ਬਿਜ਼ੀ ਤੇ ਸੁਖਦੇਵ ਢੀਂਡਸਾ ਬੇਟੇ ਨੂੰ ਟਿਕਟ ਨਾ ਮਿਲਣ ਕਰਕੇ ਹੋਏ ਨਾਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਉਂਦੀ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਪੰਜਾਬ ਵਿਚ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਪਟਿਆਲਾ, ਅੰਮਿ੍ਰਤਸਰ, ਖਡੂਰ ਸਾਹਿਬ, ਬਠਿੰਡਾ ਅਤੇ ਲੁਧਿਆਣਾ ਪੰਜਾਬ ਦੀਆਂ ਹੌਟ ਸੀਟਾਂ ਬਣੀਆਂ ਹੋਈਆਂ ਹਨ ਅਤੇ ਇਨ੍ਹਾਂ ਸੀਟਾਂ ’ਤੇ ਚੌਕੋਣੀ ਮੁਕਾਬਲਾ ਦੇਖਿਆ ਜਾ ਰਿਹਾ ਹੈ। ਪੰਜਾਬ ਅੰਦਰ ਤਾਪਮਾਨ ਵਧਣ ਦੇ ਨਾਲ-ਨਾਲ ਸਿਆਸੀ ਤਾਪਮਾਨ ਵੀ ਸਿਖਰਾਂ ’ਤੇ ਪਹੁੰਚ ਗਿਆ ਹੈ ਪ੍ਰੰਤੂ ਪੰਜਾਬ ਦੇ 10 ਸਟਾਰ ਪ੍ਰਚਾਰਕ ਚਿਹਰੇ ਚੋਣਾਂ ਪ੍ਰਚਾਰ ਦੌਰਾਨ ਕਿਤੇ ਨਜ਼ਰ ਨਹੀਂ ਆ ਰਹੇ। ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਜਦੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਤਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਨਾਲ ਨਹੀਂ ਸਨ। ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ, ਸੁਖਦੇਵ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਮਨਪ੍ਰੀਤ ਸਿੰਘ ਬਾਦਲ, ਸਮਸ਼ੇਰ ਸਿੰਘ ਦੂਲੋਂ, ਰਾਘਵ ਚੱਢਾ, ਜਗਮੀਤ ਸਿੰਘ ਬਰਾੜ, ਬਲਵੰਤ ਸਿੰਘ ਰਾਮੂਵਾਲੀਆ ਅਤੇ ਗੁਰਪ੍ਰੀਤ ਸਿੰਘ ਘੁੱਗੀ ਆਦਿ ਸਟਾਰ ਪ੍ਰਚਾਰਕਾਂ ਨੇ ਲੋਕ ਸਭਾ ਚੋਣਾਂ ਤੋਂ ਪੂਰੀ ਤਰ੍ਹਾਂ ਨਾਲ ਦੂਰੀ ਬਣਾ ਰੱਖੀ ਹੈ।

Check Also

ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ

ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …