Breaking News
Home / ਕੈਨੇਡਾ / Front / ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਮਲਿਕਾ ਅਰਜੁਨ ਖੜਗੇ ਨੂੰ ਚੋਣ ਕਮਿਸ਼ਨਰ ਵੱਲੋਂ ਨੋਟਿਸ

ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਮਲਿਕਾ ਅਰਜੁਨ ਖੜਗੇ ਨੂੰ ਚੋਣ ਕਮਿਸ਼ਨਰ ਵੱਲੋਂ ਨੋਟਿਸ

ਧਰਮਾਂ ਅਤੇ ਸੰਵਿਧਾਨ ਸਬੰਧੀ ਗਲਤ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਸਲਾਹ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਅੱਜ ਬੁੱਧਵਾਰ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਨੋਟਿਸ ਜਾਰੀ ਕੀਤਾ ਗਿਆ। ਚੋਣ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੀ ਅਗਵਾਈ ’ਚ ਹੋ ਰਹੇ ਚੋਣ ਪ੍ਰਚਾਰ ਦੇ ਡਿੱਗ ਰਹੇ ਮਿਆਰ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਅਤੇ ਭਾਜਪਾ ਨੂੰ ਇਹ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਦੋਵੇਂ ਹੀ ਪਾਰਟੀਆਂ ਦੇ ਆਗੂਆਂ ਨੂੰ ਭਾਸ਼ਣਾਂ ਦੌਰਾਨ ਮਰਿਆਦਾ ਨੂੰ ਕਾਇਮ ਰੱਖਣ ਦਾ ਹੁਕਮ ਦਿੱਤਾ। ਇਸ ਦੇ ਨਾਲ ਉਨ੍ਹਾਂ ਦੋਵੇਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਧਰਮਾਂ ਅਤੇ ਸੰਵਿਧਾਨ ਸਬੰਧੀ ਬਿਆਨਬਾਜ਼ੀ ਨਾ ਕਰਨ ਲਈ ਵੀ ਕਿਹਾ। ਚੋਣ ਕਮਿਸ਼ਨ ਨੇ ਕਾਂਗਰਸ ਨੂੰ ਕਿਹਾ ਕਿ ਉਹ ਸੰਵਿਧਾਨ ਨੂੰ ਲੈ ਕੇ ਬਿਆਨਬਾਜ਼ੀ ਨਾ ਕਰਨ ਜਿਵੇਂ ਕਿ ਭਾਰਤ ਦੇ ਸੰਵਿਧਾਨ ਨੂੰ ਖਤਮ ਕੀਤਾ ਜਾ ਸਕਦਾ ਜਾਂ ਵੇਚਿਆ ਜਾ ਸਕਦਾ ਹੈ ਆਦਿ। ਇਸੇ ਤਰ੍ਹਾਂ ਉਨ੍ਹਾਂ ਭਾਜਪਾ ਨੂੰ ਸਮਾਜ ਦੇ ਬਟਵਾਰੇ ਵਰਗੀ ਬਿਆਨਬਾਜ਼ੀ ਤੋਂ ਬਚਣ ਦੀ ਸਲਾਹ ਦਿੱਤੀ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …