-19.3 C
Toronto
Friday, January 30, 2026
spot_img

ਚੋਣ ਕਮਿਸ਼ਨਰ ਨੇ ਦੋਵੇਂ ਅਧਿਕਾਰੀਆਂ ਨੂੰ ਗੈਰ ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਦਿੱਤੇ ਹੁਕਮ
ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨਰ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈਪੀਐਸ ਸਵਰਨ ਸ਼ਰਮਾ ਜੋ ਇਸ ਸਮੇਂ ਜਲੰਧਰ ਵਿਖੇ ਅਤੇ ਆਈਪੀਐਸ ਕੁੁਲਦੀਪ ਚਾਹਲ ਜੋ ਇਸ ਸਮੇਂ ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਦੀ ਸੇਵਾ ਨਿਭਾਅ ਰਹੇ ਹਨ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਬਦਲ ਕੇ ਗੈਰ ਚੋਣ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਚੋਣ ਕਮਿਸ਼ਨਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ’ਚ ਪੁਲਿਸ ਕਮਿਸ਼ਨਰਾਂ ਦੀ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਚੋਣ ਕਮਿਸ਼ਨਰ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਸਬੰਧੀ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ’ਚ ਰੋਪੜ ਰੇਂਜ ਦੇ ਉਸ ਸਮੇਂ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਸ਼ਾਮਲ ਸਨ।

RELATED ARTICLES
POPULAR POSTS