-5 C
Toronto
Thursday, January 1, 2026
spot_img
HomeਕੈਨੇਡਾFrontਜੰਗ ਏ ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ’ਚ ਕੇਸ ਦਰਜ

ਜੰਗ ਏ ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ’ਚ ਕੇਸ ਦਰਜ

ਐਫ.ਆਈ.ਆਰ. ’ਚ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ
ਜਲੰਧਰ/ਬਿਊਰੋ ਨਿਊਜ਼
ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕਰ ਲਈ ਹੈ। ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਵਿਚ ਵਿਜੀਲੈਂਸ ਵਲੋਂ 2 ਐਸ.ਡੀ.ਓ. ਰੈਂਕ ਦੇ ਅਧਿਕਾਰੀਆਂ ਦੀ ਗਿ੍ਰਫਤਾਰੀ ਕਰ ਲਈ ਗਈ ਹੈ। ਹਾਲਾਂਕਿ ਇਸ ਸਬੰਧੀ ਵਿਜੀਲੈਂਸ ਵਲੋਂ ਕੋਈ ਬਿਆਨ ਜਾਰੀ ਕੀਤਾ ਗਿਆ, ਪਰ ਮੀਡੀਆ ਰਿਪੋਰਟਾਂ ਮੁਤਾਬਕ 6 ਦਿਨਾਂ ਦੇ ਅੰਦਰ-ਅੰਦਰ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਜੀਲੈਂਸ ਬਿਊਰੋ ਨੇ ਲੰਮੀ ਜਾਂਚ ਤੋਂ ਬਾਅਦ ਇਸ ਮਾਮਲੇ ’ਚ ਕੇਸ ਦਰਜ ਕੀਤਾ ਹੈ।
RELATED ARTICLES
POPULAR POSTS