Breaking News
Home / ਕੈਨੇਡਾ / Front / ਬਿ੍ਟੇਨ ’ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ

ਬਿ੍ਟੇਨ ’ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ

ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕੀਤਾ ਐਲਾਨ
ਲੰਡਨ/ਬਿਊਰੋ ਨਿਊਜ਼
ਬਿ੍ਰਟੇਨ ਵਿਚ ਆਉਂਦੀ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਬਿ੍ਰਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਲੰਡਨ ਸਥਿਤ 10 ਡਾਊਨਿੰਗ ਸਟਰੀਟ ਵਿਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਿ੍ਰਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। ਕਿੰਗ ਚਾਰਲਸ-3 ਨੂੰ ਚੋਣਾਂ ਦੀ ਟਾਈਮ ਲਾਈਨ ਦੇ ਬਾਰੇ ਵਿਚ ਜਾਣਕਾਰੀ ਦੇਣ ਤੋਂ ਬਾਅਦ ਜਲਦ ਹੀ ਸੰਸਦ ਭੰਗ ਕਰ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਚੁਣਾਵੀ ਪ੍ਰਕਿਰਿਆ ਸ਼ੁਰੂ ਹੋ ਜਾਣੀ ਹੈ। ਬਤੌਰ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਚੋਣਾਂ ਵਿਚ ਪਹਿਲੀ ਵਾਰ ਵੋਟਰਾਂ ਦੇ ਸਾਹਮਣੇ ਜਾਣਗੇ।  2022 ਵਿਚ ਸੱਤਾਧਾਰੀ ਕੰਸਰਵੇਟਿਵ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਸੀ। ਚੋਣਾਂ ਤੋਂ ਬਾਅਦ ਪਾਰਟੀ ਦੇ ਸੰਸਦੀ ਦਲ ਨੇ ਸੂਨਕ ਨੂੰ ਆਪਣਾ ਨੇਤਾ ਚੁਣਿਆ ਸੀ। ਸੂਨਕ ਨੂੰ ਕਰੀਬ 200 ਸੰਸਦ ਮੈਂਬਰਾਂ ਦਾ ਸਮਰਥਨ ਮਿਲਿਆ ਸੀ, ਜਿਸ ਤੋਂ ਬਾਅਦ ਉਹ ਪੀਐਮ ਬਣੇ ਸਨ। ਧਿਆਨ ਰਹੇ ਕਿ 44 ਸਾਲਾਂ ਦੇ ਰਿਸ਼ੀ ਸੂਨਕ ਬਿ੍ਰਟੇਨ ਦੇ ਭਾਰਤੀ ਮੂਲ ਦੇ ਪਹਿਲੇ ਪ੍ਰਧਾਨ ਮੰਤਰੀ ਹਨ।

Check Also

ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ

ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ …