ਪ੍ਰਨੀਤ ਕੌਰ ਦੇ ਨਾਜ਼ਦਗੀ ਭਰਨ ਸਮੇਂ ਵੀ ਕੈਪਟਨ ਰਹੇ ਸਨ ਗੈਰਹਾਜ਼ਰ
ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਅੰਦਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਦੋ ਦਿਨਾ ਦੌਰੇ ਦੌਰਾਨ ਪੰਜਾਬ ਪਹੁੰਚੇ। ਆਪਣੇ ਦੌਰੇ ਦੌਰਾਨ ਉਨ੍ਹਾਂ ਅੱਜ ਵੀਰਵਾਰ ਨੂੰ
ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਪੋਲੋ ਗਰਾਊਂਡ ਵਿਖੇ ਇਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਅਤੇ ਭਾਜਪਾ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇਸ ਪੂਰੀ ਰੈਲੀ ਦੌਰਾਨ ਪ੍ਰਨੀਤ ਕੌਰ ਦੇ ਪਤੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਹੋਣ ਕਰਕੇ ਹਸਪਤਾਲ ਵਿਚ ਦਾਖਲ ਸਨ। ਭਾਵੇਂ ਹਸਪਤਾਲ ਤੋਂ ਅਮਰਿੰਦਰ ਸਿੰਘ ਨੂੰ ਛੁੱਟੀ ਮਿਲ ਚੁੱਕੀ ਹੈ ਪ੍ਰੰਤੂ ਸਿਹਤ ਪੂਰੀ ਤਰ੍ਹਾਂ ਠੀਕ ਨਾ ਹੋਣ ਕਾਰਨ ਉਹ ਰੈਲੀ ਵਿਚ ਸ਼ਾਮਲ ਨਹੀਂ ਹੋਏ। ਇਸ ਤੋਂ ਪਹਿਲਾਂ ਜਦੋਂ ਪ੍ਰਨੀਤ ਕੌਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਉਥੇ ਮੌਜੂਦ ਨਹੀਂ ਸਨ।
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ’ਚੋਂ ਕੈਪਟਨ ਦੀ ਗੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …