ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕੀਤਾ ਐਲਾਨ
ਲੰਡਨ : ਬ੍ਰਿਟੇਨ ਵਿਚ ਆਉਂਦੀ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਲੰਡਨ ਸਥਿਤ 10 ਡਾਊਨਿੰਗ ਸਟਰੀਟ ਵਿਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬ੍ਰਿਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। ਕਿੰਗ ਚਾਰਲਸ-3 ਨੂੰ ਚੋਣਾਂ ਦੀ ਟਾਈਮ ਲਾਈਨ ਦੇ ਬਾਰੇ ਵਿਚ ਜਾਣਕਾਰੀ ਦੇਣ ਤੋਂ ਬਾਅਦ ਜਲਦ ਹੀ ਸੰਸਦ ਭੰਗ ਕਰ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਚੁਣਾਵੀ ਪ੍ਰਕਿਰਿਆ ਸ਼ੁਰੂ ਹੋ ਜਾਣੀ ਹੈ। ਬਤੌਰ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਚੋਣਾਂ ਵਿਚ ਪਹਿਲੀ ਵਾਰ ਵੋਟਰਾਂ ਦੇ ਸਾਹਮਣੇ ਜਾਣਗੇ। 2022 ਵਿਚ ਸੱਤਾਧਾਰੀ ਕੰਸਰਵੇਟਿਵ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਸੀ। ਚੋਣਾਂ ਤੋਂ ਬਾਅਦ ਪਾਰਟੀ ਦੇ ਸੰਸਦੀ ਦਲ ਨੇ ਸੂਨਕ ਨੂੰ ਆਪਣਾ ਨੇਤਾ ਚੁਣਿਆ ਸੀ। ਸੂਨਕ ਨੂੰ ਕਰੀਬ 200 ਸੰਸਦ ਮੈਂਬਰਾਂ ਦਾ ਸਮਰਥਨ ਮਿਲਿਆ ਸੀ, ਜਿਸ ਤੋਂ ਬਾਅਦ ਉਹ ਪੀਐਮ ਬਣੇ ਸਨ। ਧਿਆਨ ਰਹੇ ਕਿ 44 ਸਾਲਾਂ ਦੇ ਰਿਸ਼ੀ ਸੂਨਕ ਬ੍ਰਿਟੇਨ ਦੇ ਭਾਰਤੀ ਮੂਲ ਦੇ ਪਹਿਲੇ ਪ੍ਰਧਾਨ ਮੰਤਰੀ ਹਨ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …