Breaking News
Home / ਹਫ਼ਤਾਵਾਰੀ ਫੇਰੀ / ਰਾਜਸਥਾਨ ‘ਚ 50 ਡਿਗਰੀ ਤੱਕ ਜਾ ਸਕਦਾ ਹੈ ਤਾਪਮਾਨ

ਰਾਜਸਥਾਨ ‘ਚ 50 ਡਿਗਰੀ ਤੱਕ ਜਾ ਸਕਦਾ ਹੈ ਤਾਪਮਾਨ

ਉਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ‘ਚ ਵੀ ਹੀਟ ਵੇਵ ਦੀ ਚਿਤਾਵਨੀ
ਚੰਡੀਗੜ੍ਹ : ਉਤਰੀ ਭਾਰਤ ਦੇ ਕਈ ਸੂਬਿਆਂ ਵਿਚ ਕੜਾਕੇ ਦੀ ਗਰਮੀ ਪੈ ਰਹੀ ਹੈ। ਇਸਦੇ ਚੱਲਦਿਆਂ ਰਾਜਸਥਾਨ ਦੇ ਕੁਝ ਸ਼ਹਿਰਾਂ ਵਿਚ ਤਾਪਮਾਨ 50 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਵਿਚ 4 ਦਿਨ ਦੇ ਲਈ ਹੀਟਵੇਵ ਦਾ ਰੈਡ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਦਿੱਲੀ ਅਤੇ ਮਹਾਰਾਸ਼ਟਰ ਵਿਚ ਵੀ ਲੂ ਦਾ ਅਲਰਟ ਹੈ। ਜੰਮੂ ਕਸ਼ਮੀਰ ਅਤੇ ਹਿਮਾਚਲ ਨੂੰ ਛੱਡ ਕੇ ਹੀਟ ਵੇਵ ਦੇ ਅਲਰਟ ਵਾਲੇ ਸੂਬਿਆਂ ਦੇ 50 ਤੋਂ ਜ਼ਿਆਦਾ ਸ਼ਹਿਰਾਂ ਵਿਚ ਤਾਪਮਾਨ 43 ਡਿਗਰੀ ਤੋਂ ਜ਼ਿਆਦਾ ਦਰਜ ਕੀਤਾ ਗਿਆ ਹੈ। ਬੁੱਧਵਾਰ ਨੂੰ ਰਾਜਸਥਾਨ ਦਾ ਬਾੜਮੇਰ ਸ਼ਹਿਰ ਸਭ ਤੋਂ ਗਰਮ ਰਿਹਾ ਅਤੇ ਇੱਥੇ ਤਾਪਮਾਨ 48 ਡਿਗਰੀ ਰਿਕਾਰਡ ਕੀਤਾ ਗਿਆ ਸੀ। ਰਾਜਸਥਾਨ ‘ਚ ਪੈ ਰਹੀ ਸਖਤ ਗਰਮੀ ਦੇ ਕਾਰਨ 4 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ, ਦਿੱਲੀ, ਮਹਾਰਾਸ਼ਟਰ, ਛੱਤੀਸ਼ਗੜ੍ਹ, ਉੜੀਸਾ ਅਤੇ ਤੇਲੰਗਾਨਾ ਵਿਚ ਤਾਪਮਾਨ 40 ਤੋਂ 44 ਡਿਗਰੀ ਦੇ ਵਿਚਾਲੇ ਰਹੇਗਾ। ਕੜਾਕੇ ਦੀ ਪੈ ਰਹੀ ਗਰਮੀ ਦੇ ਚੱਲਦਿਆਂ ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਿਨਾ ਕੰਮ ਤੋਂ ਖਾਸ ਕਰਕੇ ਦੁਪਹਿਰ ਸਮੇਂ ਘਰਾਂ ਤੋਂ ਬਾਹਰ ਨਾ ਜਾਓ।

 

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …