ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਭਾਰਤ ਵਿਚ ਲੋਕ ਸਭਾ ਲਈ 5 ਗੇੜਾਂ ਦੀਆਂ ਵੋਟਾਂ ਪੈ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਚੋਣਾਂ ਹੁੰਦੀਆਂ ਜਾ ਰਹੀਆਂ ਹਨ, ਉਵੇਂ ਉਵੇਂ ਸਾਫ ਹੁੰਦਾ ਜਾ ਰਿਹਾ ਹੈ ਕਿ ਆਉਂਦੀ 4 ਜੂਨ ਨੂੰ ਮੋਦੀ ਸਰਕਾਰ ਜਾ ਰਹੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਰਤ ਵਿਚ ਹੁਣ ‘ਇੰਡੀਆ’ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਉਂਦੀ 4 ਜੂਨ ਨੂੰ ਇੰਡੀਆ ਗਠਜੋੜ ਨੂੰ 300 ਤੋਂ ਜ਼ਿਆਦਾ ਸੀਟਾਂ ਮਿਲ ਰਹੀਆਂ ਹਨ ਅਤੇ ਇਹ ਗਠਜੋੜ ਕੇਂਦਰ ਵਿਚ ਆਪਣੀ ਸਰਕਾਰ ਬਣਾਏਗਾ। ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਭਾਜਪਾ ਯੂਪੀ ਦੇ ਮੁੱਖ ਮੰਤਰੀ ਅਦਿੱਤਿਆਨਾਥ ਨੂੰ ਵੀ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ। ਉਨ੍ਹਾਂ ਯੋਗੀ ਨੂੰ ਕਿਹਾ ਕਿ ਭਾਜਪਾ ਵਿਚ ਆਪਣੇ ਦੁਸ਼ਮਣਾਂ ਨਾਲ ਲੜੋ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਬੁਰਾ ਭਲਾ ਨਾ ਕਹੋ। ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਦੀ ਵੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀਐਮ ਨਰਿੰਦਰ ਮੋਦੀ ਨੇ ਅਮਿਤ ਸ਼ਾਹ ਨੂੰ ਆਪਣਾ ਉਤਰਾਧਿਕਾਰੀ ਚੁਣਿਆ ਹੈ ਅਤੇ ਅਮਿਤ ਸ਼ਾਹ ਨੂੰ ਇਸ ਗੱਲ ਦਾ ਘਮੰਡ ਹੋ ਗਿਆ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …