-4.3 C
Toronto
Monday, December 8, 2025
spot_img
Homeਪੰਜਾਬਸਿਮਰਜੀਤ ਬੈਂਸ ਵੱਲੋਂ ਜਾਰੀ ਆਡੀਓ ਕਲਿੱਪ ਜਾਅਲੀ : ਬਿੱਟੂ

ਸਿਮਰਜੀਤ ਬੈਂਸ ਵੱਲੋਂ ਜਾਰੀ ਆਡੀਓ ਕਲਿੱਪ ਜਾਅਲੀ : ਬਿੱਟੂ

ਲੁਧਿਆਣਾ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਉਨ੍ਹਾਂ ਨਾਲ ਹੋਈ ਗੱਲਬਾਤ ਦੀ ਜਾਰੀ ਕੀਤੀ ਗਈ ਆਡੀਓ ਕਲਿੱਪ ਨੂੰ ਫਰਜ਼ੀ ਆਖਦਿਆਂ ਇਸਦੀ ਆਈਟੀ ਵਿਭਾਗ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਰੋਪ ਲਗਾਇਆ ਕਿ ਉਨ੍ਹਾਂ ਦੀ ਆਵਾਜ਼ ਦੀ ਨਕਲ ਕਰਕੇ ਇਸ ਆਡੀਓ ਕਲਿੱਪ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੈਂਸ ਵੱਲੋਂ ਇਸਦੀ ਦੁਰਵਰਤੋਂ ਕਰਨਾ ਅਤੇ ਮੀਡੀਆ ਵਿੱਚ ਪ੍ਰਸਾਰਿਤ ਕਰਨਾ ਉਸਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਵਕੀਲਾਂ ਦੀ ਇੱਕ ਕਮੇਟੀ ਇਸ ਮੁੱਦੇ ‘ਤੇ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਇਸ ਨੂੰ ਤਿਆਰ ਕਰਨ ਵਾਲੇ ਅਤੇ ਇਸ ਆਡੀਓ ਨੂੰ ਪ੍ਰਸਾਰਿਤ ਕਰਨ ਵਾਲੇ ਸਾਰੇ ਸਮੂਹਾਂ ਜਾਂ ਮੀਡੀਆ ਚੈਨਲਾਂ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਆਈਟੀ ਵਿਭਾਗ ਕੋਲ ਉਹ ਸ਼ਿਕਾਇਤ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਸਿਮਰਜੀਤ ਸਿੰਘ ਬੈਂਸ ਦੇ ਮੁਕਾਬਲੇ ਪਹਿਲਾਂ ਵੀ ਚੋਣ ਲੜ ਚੁੱਕੇ ਹਨ ਪਰ ਉਨ੍ਹਾਂ ਕਦੇ ਵੀ ਫਰਜ਼ੀ ਆਡੀਓ ਰਿਲੀਜ਼ ਕਰਕੇ ਇਕ ਦੂਜੇ ‘ਤੇ ਆਰੋਪ ਲਗਾਉਣ ਦੀਆਂ ਚਾਲਾਂ ਦਾ ਸਹਾਰਾ ਨਹੀਂ ਲਿਆ। ਉਨ੍ਹਾਂ ਆਰੋਪ ਲਾਇਆ ਕਿ ਬੈਂਸ ਕਾਂਗਰਸ ਪਾਰਟੀ ਦੀ ਹਮਾਇਤ ਨਾਲ ਇਸ ਸਰਗਰਮੀ ਵਿੱਚ ਜੁੱਟ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਮੁਹਿੰਮ ਦੌਰਾਨ ਦੂਜੀਆਂ ਪਾਰਟੀਆਂ ਦੇ ਹੋਰ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਉਹ ਅਕਸਰ ਉਤਸ਼ਾਹਿਤ ਕਰਦੇ ਹਨ ਕਿਉਂਕਿ ਕੇਂਦਰ ਵਿੱਚ ਮੁੜ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।

 

RELATED ARTICLES
POPULAR POSTS