Breaking News
Home / ਪੰਜਾਬ / ਜੰਗ ਏ ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ‘ਚ ਕੇਸ ਦਰਜ

ਜੰਗ ਏ ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ‘ਚ ਕੇਸ ਦਰਜ

ਐਫ.ਆਈ.ਆਰ. ‘ਚ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ
ਜਲੰਧਰ : ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕਰ ਲਈ ਹੈ। ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਵਿਜੀਲੈਂਸ ਵਲੋਂ 2 ਐਸਡੀਓ ਰੈਂਕ ਦੇ ਅਧਿਕਾਰੀਆਂ ਦੀ ਗ੍ਰਿਫਤਾਰੀ ਕਰ ਲਈ ਗਈ ਹੈ। ਹਾਲਾਂਕਿ ਇਸ ਸਬੰਧੀ ਵਿਜੀਲੈਂਸ ਵਲੋਂ ਕੋਈ ਬਿਆਨ ਜਾਰੀ ਕੀਤਾ ਗਿਆ, ਪਰ ਮੀਡੀਆ ਰਿਪੋਰਟਾਂ ਮੁਤਾਬਕ 6 ਦਿਨਾਂ ਦੇ ਅੰਦਰ-ਅੰਦਰ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਜੀਲੈਂਸ ਬਿਊਰੋ ਨੇ ਲੰਮੀ ਜਾਂਚ ਤੋਂ ਬਾਅਦ ਇਸ ਮਾਮਲੇ ‘ਚ ਕੇਸ ਦਰਜ ਕੀਤਾ ਹੈ।

 

Check Also

ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …