Breaking News
Home / ਪੰਜਾਬ / ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਕਿਸਾਨਾਂ ਨੂੰ ਅਪੀਲ ਜਾਰੀ

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਕਿਸਾਨਾਂ ਨੂੰ ਅਪੀਲ ਜਾਰੀ

ਕਿਹਾ : ਕੇਂਦਰ ਅਤੇ ਕਿਸਾਨਾਂ ਵਿਚਾਲੇ ਪੁਲ ਦਾ ਕੰਮ ਕਰਨਗੇ
ਅੰਮ੍ਰਿਤਸਰ : ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਭਾਜਪਾ ਦੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਜਾਰੀ ਕੀਤੀ ਹੈ। ਉਂਜ ਭਾਵੇਂ ਭਾਜਪਾ ਆਗੂ ਸੰਧੂ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਰਹੇ ਹਨ ਪਰ ਉਨ÷ ਾਂ ਨੇ ਇਹ ਅਪੀਲ ਰੂਪੀ ਪੱਤਰ ਜਾਰੀ ਕੀਤਾ ਜਿਸ ‘ਤੇ ਲਿਖਿਆ ਹੈ ‘ਪੱਕਾ ਵਾਅਦਾ, ਨੇਕ ਇਰਾਦਾ’। ਆਪਣੀ ਅਪੀਲ ਵਿੱਚ ਭਾਜਪਾ ਉਮੀਦਵਾਰ ਨੇ ਕਿਹਾ,’ਮੈਂ ਕਿਸਾਨ ਪਰਿਵਾਰ ‘ਚ ਪੈਦਾ ਹੋਇਆ ਹਾਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਾਂ। ਉਨ÷ ਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨਾਲ ਕੁਝ ਵਿਸ਼ਿਆਂ ‘ਤੇ ਮੱਤਭੇਦ ਹਨ ਅਤੇ ਇਨ÷ ਾਂ ਨੂੰ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ÷ ਾਂ ਆਰੋਪ ਲਾਇਆ ਕਿ ਕੁਝ ਸਿਆਸੀ ਪਾਰਟੀਆਂ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੱਤਭੇਦ ਪੈਦਾ ਕਰਨ ਦੇ ਯਤਨ ਕਰ ਰਹੀਆਂ ਹਨ। ਜੋ ਕਿਸੇ ਵੀ ਵਰਗ ਲਈ ਠੀਕ ਨਹੀਂ ਹਨ। ਉਨ÷ ਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਚੋਣਾਂ ਉਪਰੰਤ ਉਹ ਪੰਜਾਬ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਪੁਲ ਬਣ ਕੇ ਕੰਮ ਕਰਨਗੇ। ਉਹ ਕਿਸਾਨਾਂ ਦੀ ਅਵਾਜ਼ ਸੰਸਦ ਦੇ ਅੰਦਰ ਤੇ ਬਾਹਰ ਬਣਨਗੇ ਅਤੇ ਕਿਸਾਨਾਂ ਤੋਂ ਇਲਾਵਾ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਦੀ ਸਿਹਤ ਅਤੇ ਉਸ ਦੇ ਬੱਚਿਆਂ ਦੀ ਸਿੱਖਿਆ ਵੀ ਤਰਜੀਹ ਦਾ ਕੇਂਦਰ ਹੋਵੇਗੀ। ਉਹ ਖੁਦ ਅਰਬ ਮੁਲਕਾਂ ਅਤੇ ਯੂਰਪੀ ਮੁਲਕਾਂ ਵਿੱਚ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਨੂੰ ਖਰੀਦਣ ਦੇ ਠੇਕੇ ਪ੍ਰਾਪਤ ਕਰਨ ਲਈ ਮਦਦ ਕਰਨਗੇ। ਫਸਲਾਂ ਦੇ ਰੂਪ ਵਿੱਚ ਇੱਥੇ ਉਗਾਈਆਂ ਗਈਆਂ ਸਬਜ਼ੀਆਂ ਇਨ÷ ਾਂ ਮੁਲਕਾਂ ਵਿੱਚ ਕਾਰਗੋ ਰਾਹੀਂ ਭੇਜੀਆਂ ਜਾਣਗੀਆਂ ਜਿਨ÷ ਾਂ ਦਾ ਲਾਭ ਐੱਮਐੱਸਪੀ ਤੋਂ ਤਿੰਨ ਤੋਂ ਚਾਰ ਗੁਣਾ ਵੱਧ ਹੋਵੇਗਾ। ਇਸ ਤੋਂ ਕੁਝ ਸਾਲਾਂ ਬਾਅਦ ਉਹ ਅੰਮ੍ਰਿਤਸਰ ਦੇ ਕਿਸਾਨਾਂ ਲਈ ਸਹਿਕਾਰੀ ਸੰਗਠਨ ਵਿਕਸਿਤ ਕਰਨਗੇ।

 

Check Also

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ …