ਡਾਟਾ ਅਪਲੋਡ ਕਰਨ ਸਬੰਧੀ ਪਵਨ ਖੇੜਾ ਅਤੇ ਮਹੂਆ ਮੋਇਤਰੀ ਵੱਲੋਂ ਪਾਈ ਗਈ ਸੀ ਪਟੀਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦੀ ਵੈਬਸਾਈਟ ’ਤੇ ਬੂਥਵਾਈਜ਼ ਡਾਟਾ ਅਤੇ ਫਾਰਮ 17 ਸੀ ਅਪਲੋਡ ਕਰਨ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਤਿ੍ਰਣਮੂਲ ਕਾਂਗਰਸ ਦੀ ਆਗੂ ਮਹੂਆ ਮੋਇਤਰਾ, ਕਾਂਗਰਸੀ ਆਗੂ ਪਵਨ ਖੇੜਾ ਵੱਲੋਂ ਚੋਣ ਕਮਿਸ਼ਨ ਦੀ ਵੈਬਸਾਈਟ ’ਤੇ ਡਾਟਾ ਅਪਲੋਡ ਕਰਨ ਸਬੰਧੀ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਵੋਟਿੰਗ ਦੇ ਪੰਜ ਪੜਾਅ ਪੂਰੇ ਹੋ ਚੁੱਕੇ ਹਨ ਜਦਕਿ ਦੋ ਗੇੜ ਬਾਕੀ ਹਨ। ਅਜਿਹੇ ’ਚ ਚੋਣ ਕਮਿਸ਼ਨ ਲਈ ਵੈੱਬਸਾਈਟ ’ਤੇ ਵੋਟ ਫ਼ੀਸਦ ਦੇ ਅੰਕੜੇ ਅਪਲੋਡ ਕਰਨ ਦੇ ਕੰਮ ਵਿਚ ਲੋਕਾਂ ਨੂੰ ਸ਼ਾਮਲ ਕਰਨਾ ਮੁਸ਼ਕਲ ਹੈ। ਸਿਖਰਲੀ ਅਦਾਲਤ ਨੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਚੋਣ ਕਮਿਸ਼ਨ ਨੂੰ ਬੂਥ ਵਾਈਜ਼ ਵੋਟ ਫੀਸਦ ਦੇ ਅੰਕੜੇ ਵੈੱਬਸਾਈਟ ’ਤੇ ਅਪਲੋਡ ਕਰਨ ਲਈ ਨਿਰਦੇਸ਼ ਦੇਣ ਲਈ ਕਿਹਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …