Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦਾਸਪੁਰ ’ਚ ‘ਇੰਡੀ’ ਗੱਠਜੋੜ ਨੂੰ ਹਰਾਉਣ ਦਾ ਦਿੱਤਾ ਸੱਦਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦਾਸਪੁਰ ’ਚ ‘ਇੰਡੀ’ ਗੱਠਜੋੜ ਨੂੰ ਹਰਾਉਣ ਦਾ ਦਿੱਤਾ ਸੱਦਾ


ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਦੱਸਿਆ ਝੂਠ ਦੀ ਦੁਕਾਨ
ਗੁਰਦਾਸਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜਾਬ ਦੌਰੇ ਦੇ ਦੂਜੇ ਦਿਨ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਅੱਜ ਗੁਰਦਾਸਪੁਰ ’ਚ ਫਤਿਹ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ, ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਅਤੇ ਅੰਮਿ੍ਰਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ।  ਆਪਣੇ ਸੰਬੋਧਨ ਦੌਰਾਨ ਉਨ੍ਹਾਂ ‘ਇੰਡੀ’ ਗੱਠਜੋੜ ’ਤੇ ਜਮ ਕੇ ਸਿਆਸੀ ਹਮਲੇ ਕੀਤੇ ਅਤੇ ਉਨ੍ਹਾਂ ‘ਇੰਡੀ’ ਗੱਠਜੋੜ ਨੂੰ ਦੇਸ਼ ਦੇ ਲਈ ਖਤਰਨਾਕ ਦੱਸਿਆ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਦਿੱਲੀ ਦੇ ਬਾਬੂ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਭਿ੍ਰਸ਼ਟਾਚਾਰੀਆਂ ਦਾ ਆਗੂ ਜੇਲ੍ਹ ਗਿਆ ਤਾਂ ਪੰਜਾਬ ਸਰਕਾਰ ਬਿਲਕੁਲ ਠੱਪ ਹੋ ਕੇ ਰਹਿ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਆਕਾ ਦਾ ਹੁਕਮ ਲੈਣ ਲਈ ਤਿਹਾੜ ਜੇਲ੍ਹ ਜਾਣਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਆਪਣੇ ਆਪ ਤੋਂ ਇਕ ਵੀ ਫੈਸਲਾ ਨਹੀਂ ਲੈ ਸਕਦੇ। ਕਾਂਗਰਸ ਪਾਰਟੀ ’ਤੇ ਹਮਲਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਬਹੁਤ ਜ਼ਖਮ ਦਿੱਤੇ। ਕਾਂਗਰਸ ਪਾਰਟੀ ਨੇ ਹੀ ਦਿੱਲੀ ’ਚ ਸਿੱਖਾਂ ਦਾ ਕਤਲੇਆਮ ਕਰਵਾਇਆ ਅਤੇ ਭਾਜਪਾ ਸਰਕਾਰ ਨੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …