ਕਿਹਾ : ਜੇ ਸਾਡੀ ਸਰਕਾਰ ਬਣੀ ਤਾਂ ਅਸੀਂ ਬਾਘਾ ਬਾਰਡਰ ਖੋਲ੍ਹਾਂਗੇ,ਤਾਂ ਜੋ ਪਾਕਿਸਤਾਨੀ ਇਲਾਜ ਲਈ ਪੰਜਾਬ ਆ ਸਕਣ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਅੱਜ ਸ਼ਨੀਵਾਰ ਨੂੰ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਪੂਰੀ ਤਰ੍ਹਾਂ ਨਾਲ ਫਲਾਪ ਰਹੀ। ਰੈਲੀ ’ਚ ਭੀੜ ਦਿਖਾਉਣ ਲਈ 8 ਜ਼ਿਲ੍ਹਿਆਂ ਤੋਂ ਲੋਕਾਂ ਨੂੰ ਲਿਆਦਾਂ ਗਿਆ ਪ੍ਰੰਤੂ ਫਿਰ ਵੀ ਭਾਜਪਾ ਵਾਲੇ ਇਕੱਠ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਪਤਾ ਚਲਦਾ ਹੈ ਕਿ ਪੰਜਾਬ ਅੰਦਰ ਭਾਜਪਾ ਦੀ ਸਥਿਤੀ ਕੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਵਾਰ ਫਿਰ ਤੋਂ ਵਿਵਾਦਤ ਬਿਆਨ ਦੇ ਦਿੱਤਾ। ਚੰਨੀ ਨੇ ਕਿਹਾ ਕਿ ਜੇਕਰ ਦੇਸ਼ ਅੰਦਰ ਸਾਡੀ ਸਰਕਾਰ ਬਣਦੀ ਤਾਂ ਅਸੀਂ ਬਾਘਾ ਬਾਰਡਰ ਖੋਲ੍ਹ ਦਿਆਂਗੇ, ਤਾਂ ਜੋ ਪਾਕਿਸਤਾਨ ਦੇ ਲੋਕ ਆਪਣਾ ਇਲਾਜ ਕਰਵਾਉਣ ਲਈ ਪੰਜਾਬ ਆਉਣਾ ਚਾਹੁਣ ਤਾਂ ਉਹ ਆ ਸਕਦੇ ਹਨ। ਇਸ ਨਾਲ ਜਲੰਧਰ ਦੇ ਮੈਡੀਕਲ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …